ਹੈਦਰਾਬਾਦ: Infinix ਨੇ 5 ਅਗਸਤ ਨੂੰ ਆਪਣੇ ਭਾਰਤੀ ਗ੍ਰਾਹਕਾਂ ਲਈ Infinix Note 40X 5G ਸਮਾਰਟਫੋਨ ਲਾਂਚ ਕੀਤਾ ਸੀ। ਅੱਜ ਇਸ ਫੋਨ ਦੀ ਪਹਿਲੀ ਸੇਲ ਸ਼ੁਰੂ ਹੋ ਗਈ ਹੈ। ਸੇਲ ਦੌਰਾਨ ਤੁਸੀਂ Infinix Note 40X 5G ਸਮਾਰਟਫੋਨ ਨੂੰ ਸ਼ਾਨਦਾਰ ਡਿਸਕਾਊਂਟ ਦੇ ਨਾਲ ਖਰੀਦ ਸਕਦੇ ਹੋ। ਇਸ ਫੋਨ 'ਚ ਕਈ ਸ਼ਾਨਦਾਰ ਫੀਚਰਸ ਮਿਲਦੇ ਹਨ, ਜਿਸਦੇ ਚਲਦਿਆਂ ਇਹ ਫੋਨ ਗ੍ਰਾਹਕਾਂ ਨੂੰ ਪਸੰਦ ਆ ਸਕਦਾ ਹੈ।
Infinix Note 40X 5G ਸਮਾਰਟਫੋਨ ਦੀ ਪਹਿਲੀ ਸੇਲ ਹੋਈ ਲਾਈਵ, 14 ਹਜ਼ਾਰ ਰੁਪਏ ਤੋਂ ਘੱਟ 'ਚ ਕਰ ਸਕੋਗੇ ਖਰੀਦਦਾਰੀ - Infinix Note 40X 5G Sale
Infinix Note 40X 5G Sale: Infinix ਨੇ ਹਾਲ ਹੀ ਵਿੱਚ ਆਪਣੇ ਗ੍ਰਾਹਕਾਂ ਲਈ Infinix Note 40X 5G ਸਮਾਰਟਫੋਨ ਲਾਂਚ ਕੀਤਾ ਸੀ। ਅੱਜ ਇਸ ਫੋਨ ਦੀ ਪਹਿਲੀ ਸੇਲ ਲਾਈਵ ਹੋ ਗਈ ਹੈ।
Published : Aug 9, 2024, 12:40 PM IST
Infinix Note 40X 5G ਦੀ ਕੀਮਤ:ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ 8GB+256GB ਦੀ ਕੀਮਤ 14,999 ਰੁਪਏ ਅਤੇ 12GB+256GB ਦੀ ਕੀਮਤ 15,999 ਰੁਪਏ ਰੱਖੀ ਗਈ ਹੈ। ਇਸ ਫੋਨ ਨੂੰ ਤੁਸੀਂ ਸੇਲ ਦੌਰਾਨ ਡਿਸਕਾਊਂਟ ਦੇ ਨਾਲ ਖਰੀਦ ਸਕਦੇ ਹੋ। ਸੇਲ ਦੌਰਾਨ ਇਸ ਫੋਨ ਨੂੰ 13,499 ਰੁਪਏ ਦੀ ਸ਼ੁਰੂਆਤੀ ਕੀਮਤ ਦੇ ਨਾਲ ਖਰੀਦਣ ਦਾ ਮੌਕਾ ਮਿਲੇਗਾ। ਇਸ ਫੋਨ ਨੂੰ ਫਲਿੱਪਕਾਰਟ ਰਾਹੀ ਖਰੀਦਿਆਂ ਜਾ ਸਕੇਗਾ।
- Vivo V40 ਸੀਰੀਜ਼ ਹੋਈ ਲਾਂਚ, ਜਾਣੋ ਕੀਮਤ ਅਤੇ ਫੀਚਰਸ ਬਾਰੇ ਪੂਰੀ ਜਾਣਕਾਰੀ - Vivo V40 Series Launch
- ਪਰਸ ਗੁਆਚਣ ਤੋਂ ਜ਼ਿਆਦਾ ਖ਼ਤਰਨਾਕ ਹੈ ਮੋਬਾਈਲ ਦਾ ਗੁੰਮ ਹੋਣਾ, ਸਿਮ ਬਲਾਕ ਹੋਣ ਤੋਂ ਪਹਿਲਾਂ ਇਸ ਤਰ੍ਹਾਂ ਬੰਦ ਕਰੋ UPI ID - Steps To Block UPI Id
- ਫਲਿੱਪਕਾਰਟ ਨੇ ਸ਼ੁਰੂ ਕੀਤੀ ਨਵੀਂ ਸੁਵਿਧਾ, ਹੁਣ 15 ਮਿੰਟਾਂ 'ਚ ਹੀ ਮਿਲ ਜਾਵੇਗੀ ਸਾਮਾਨ ਦੀ ਡਿਲੀਵਰੀ - Flipkart New Service
Infinix Note 40X 5G ਦੇ ਫੀਚਰਸ: ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.78 ਇੰਚ ਦੀ FHD+ਡਿਸਪਲੇ ਦਿੱਤੀ ਗਈ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਮੀਡੀਆਟੇਕ Dimensity 6300 ਚਿਪਸੈੱਟ ਮਿਲਦੀ ਹੈ। ਇਸ ਫੋਨ ਨੂੰ 8GB+256GB ਅਤੇ 12GB+256GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ। ਫੋਟੋਗ੍ਰਾਫ਼ੀ ਲਈ ਇਸ ਫੋਨ 'ਚ 108MP+2MP+AI ਲੈਂਸ ਟ੍ਰਿਪਲ ਕੈਮਰਾ ਦਿੱਤਾ ਗਿਆ ਹੈ ਅਤੇ ਸੈਲਫ਼ੀ ਲਈ 8MP ਦਾ ਫਰੰਟ ਕੈਮਰਾ ਮਿਲਦਾ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਦਿੱਤੀ ਗਈ ਹੈ, ਜਿ ਕਿ 18ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।