ਹੈਦਰਾਬਾਦ:Motorola ਨੇ ਆਪਣੇ ਭਾਰਤੀ ਗ੍ਰਾਹਕਾਂ ਲਈ Moto G45 5G ਸਮਾਰਟਫੋਨ ਲਾਂਚ ਕੀਤਾ ਸੀ। ਹੁਣ ਇਸ ਫੋਨ ਦੀ ਪਹਿਲੀ ਸੇਲ ਲਾਈਵ ਹੋ ਗਈ ਹੈ। ਸੇਲ 'ਚ ਤੁਸੀਂ ਇਸ ਫੋਨ ਨੂੰ Brilliant Blue, Brilliant Green, Viva Magenta ਕਲਰ ਆਪਸ਼ਨਾਂ ਦੇ ਨਾਲ ਖਰੀਦ ਸਕੋਗੇ। ਫੋਨ ਦੀ ਪਹਿਲੀ ਸੇਲ ਫਲਿੱਪਕਾਰਟ 'ਤੇ ਸ਼ੁਰੂ ਹੋਈ ਹੈ। ਇਸ ਫੋਨ ਨੂੰ ਤੁਸੀਂ ਸੇਲ ਦੌਰਾਨ 10 ਹਜ਼ਾਰ ਰੁਪਏ ਤੋਂ ਘੱਟ ਕੀਮਤ ਦੇ ਨਾਲ ਖਰੀਦਣ ਦਾ ਮੌਕਾ ਪਾ ਸਕਦੇ ਹੋ।
Moto G45 5G ਸਮਾਰਟਫੋਨ ਦੀ ਪਹਿਲੀ ਸੇਲ ਹੋਈ ਲਾਈਵ. 10 ਹਜ਼ਾਰ ਰੁਪਏ ਤੋਂ ਘੱਟ 'ਚ ਕਰ ਸਕੋਗੇ ਖਰੀਦਦਾਰੀ - Moto G45 5G Sale - MOTO G45 5G SALE
Moto G45 5G Sale: Moto ਨੇ ਹਾਲ ਹੀ ਵਿੱਚ ਆਪਣੇ ਗ੍ਰਾਹਕਾਂ ਲਈ Moto G45 5G ਸਮਾਰਟਫੋਨ ਲਾਂਚ ਕੀਤਾ ਸੀ। ਅੱਜ ਇਸ ਫੋਨ ਦੀ ਪਹਿਲੀ ਸੇਲ ਲਾਈਵ ਹੋ ਗਈ ਹੈ। ਸੇਲ ਦੌਰਾਨ ਤੁਸੀਂ ਫੋਨ ਨੂੰ ਡਿਸਕਾਊਂਟ ਦੇ ਨਾਲ ਘੱਟ ਕੀਮਤ 'ਚ ਖਰੀਦਣ ਦਾ ਮੌਕਾ ਪਾ ਸਕਦੇ ਹੋ।
Published : Aug 28, 2024, 12:38 PM IST
Moto G45 5G ਸਮਾਰਟਫੋਨ ਦੇ ਫੀਚਰਸ: ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.5 ਇੰਚ ਦੀ IPS LCD HD+ਡਿਸਪਲੇ ਦਿੱਤੀ ਗਈ ਹੈ, ਜੋ ਕਿ 1600x720 ਪਿਕਸਲ Resolution, 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ Qualcomm SD 6s Gen 3 6nm ਚਿਪਸੈੱਟ ਮਿਲਦੀ ਹੈ। ਇਸ ਫੋਨ ਨੂੰ 4GB/8GB ਰੈਮ ਦੇ ਨਾਲ ਅਤੇ 128GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ। ਫੋਟੋਗ੍ਰਾਫ਼ੀ ਲਈ ਫੋਨ 'ਚ 50MP ਦਾ ਰਿਅਰ ਮੇਨ ਕੈਮਰਾ ਅਤੇ 8MP ਦਾ ਸੈਕੰਡਰੀ ਕੈਮਰਾ ਮਿਲਦਾ ਹੈ ਅਤੇ ਸੈਲਫ਼ੀ ਲਈ 16MP ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਮਿਲਦੀ ਹੈ, ਜੋ ਕਿ 18ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।
- ਸਤੰਬਰ ਮਹੀਨੇ ਲਾਂਚ ਕੀਤੀਆਂ ਜਾਣਗੀਆਂ ਇਹ 6 ਸ਼ਾਨਦਾਰ ਕਾਰਾਂ, ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਇੱਥੇ ਦੇਖੋ ਆਪਸ਼ਨਾਂ - Car Launches In Sep 2024
- ਇਸ ਤਰੀਕ ਤੋਂ ਪਹਿਲਾ ਕਰਵਾ ਲਓ ਆਧਾਰ ਕਾਰਡ ਅਪਡੇਟ, ਨਹੀਂ ਤਾਂ ਵੱਡੀ ਸਮੱਸਿਆ ਦਾ ਕਰਨਾ ਪੈ ਸਕਦੈ ਸਾਹਮਣਾ - Aadhaar Card Free Update
- ਵਟਸਐਪ 'ਤੇ ਵੀਡੀਓ ਕਾਲ ਕਰਨ ਵਾਲੇ ਯੂਜ਼ਰਸ ਲਈ ਆ ਰਿਹਾ ਨਵਾਂ ਫੀਚਰ, ਮਜ਼ਾ ਹੋ ਜਾਵੇਗਾ ਹੋਰ ਵੀ ਦੋਗੁਣਾ - AR Video Call Effect On WhatsApp
Moto G45 5G ਸਮਾਰਟਫੋਨ ਦੀ ਸੇਲ: ਇਸ ਫੋਨ ਨੂੰ ਸੇਲ 'ਚ ਘੱਟ ਕੀਮਤ ਦੇ ਨਾਲ ਖਰੀਦਣ ਦਾ ਮੌਕਾ ਮਿਲ ਰਿਹਾ ਹੈ। ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ Moto G45 5G ਸਮਾਰਟਫੋਨ ਦੇ 4GB+128GB ਨੂੰ 10,999 ਰੁਪਏ ਅਤੇ 8GB+128GB ਦੀ ਕੀਮਤ 12,999 ਰੁਪਏ ਰੱਖੀ ਗਈ ਹੈ। ਪਰ ਸੇਲ ਦੌਰਾਨ Axis Bank Credit Card ਅਤੇ IDFC First Bank Credit Card ਦੇ ਨਾਲ ਇਸ ਫੋਨ 'ਤੇ 1000 ਰੁਪਏ ਦਾ ਡਿਸਕਾਊਂਟ ਮਿਲ ਰਿਹਾ ਹੈ। ਡਿਸਕਾਊਂਟ ਤੋਂ ਬਾਅਦ ਤੁਸੀਂ ਇਸ ਫੋਨ ਨੂੰ 9,999 ਰੁਪਏ ਦੇ ਨਾਲ ਖਰੀਦ ਸਕਦੇ ਹੋ।