ਪੰਜਾਬ

punjab

ETV Bharat / technology

Motorola edge 50 fusion ਦੀ ਅੱਜ ਪਹਿਲੀ ਸੇਲ ਹੋਵੇਗੀ ਲਾਈਵ, ਮਿਲਣਗੇ ਸ਼ਾਨਦਾਰ ਆਫ਼ਰਸ - Motorola edge 50 fusion Sale - MOTOROLA EDGE 50 FUSION SALE

Motorola edge 50 fusion Sale: Motorola ਨੇ ਹਾਲ ਹੀ ਵਿੱਚ ਆਪਣੇ ਗ੍ਰਾਹਕਾਂ ਲਈ Motorola edge 50 fusion ਸਮਾਰਟਫੋਨ ਨੂੰ ਲਾਂਚ ਕੀਤਾ ਸੀ। ਅੱਜ ਇਸ ਫੋਨ ਦੀ ਪਹਿਲੀ ਸੇਲ ਲਾਈਵ ਹੋਣ ਜਾ ਰਹੀ ਹੈ।

Motorola edge 50 fusion Sale
Motorola edge 50 fusion Sale (Twitter)

By ETV Bharat Tech Team

Published : May 22, 2024, 9:37 AM IST

ਹੈਦਰਾਬਾਦ: Motorola ਨੇ ਬੀਤੇ ਦਿਨੀ ਆਪਣੇ ਭਾਰਤੀ ਗ੍ਰਾਹਕਾਂ ਲਈ Motorola edge 50 fusion ਸਮਾਰਟਫੋਨ ਨੂੰ ਲਾਂਚ ਕੀਤਾ ਸੀ। ਅੱਜ Motorola edge 50 fusion ਦੀ ਪਹਿਲੀ ਸੇਲ ਲਾਈਵ ਹੋਣ ਜਾ ਰਹੀ ਹੈ। ਇਹ ਸੇਲ ਅੱਜ ਦੁਪਹਿਰ 12 ਵਜੇ ਸ਼ੁਰੂ ਹੋਵੇਗੀ। ਸੇਲ ਦੌਰਾਨ ਤੁਸੀਂ ਇਸ ਫੋਨ ਨੂੰ ਕਈ ਸ਼ਾਨਦਾਰ ਆਫ਼ਰਸ ਦੇ ਨਾਲ ਖਰੀਦ ਸਕੋਗੇ।

Motorola edge 50 fusion 'ਤੇ ਆਫ਼ਰਸ: Motorola edge 50 fusion ਦੀ ਸੇਲ ਅੱਜ ਦੁਪਹਿਰ 12 ਵਜੇ ਸ਼ੁਰੂ ਹੋਵੇਗੀ। ਇਸ ਫੋਨ 'ਤੇ ਕਈ ਬੈਂਕ ਆਫ਼ਰਸ ਦਿੱਤੇ ਜਾ ਰਹੇ ਹਨ। ਇਸ ਫੋਨ ਨੂੰ ਤੁਸੀਂ ਫਲਿੱਪਕਾਰਟ ਰਾਹੀ ਖਰੀਦ ਸਕੋਗੇ। ਫਲਿੱਪਕਾਰਟ Axis ਬੈਂਕ ਕਾਰਡ ਤੋਂ ਭੁਗਤਾਨ ਕਰਨ 'ਤੇ 5 ਫੀਸਦੀ ਦਾ ਕੈਸ਼ਬੈਕ ਵੀ ਮਿਲੇਗਾ। ICICI ਬੈਂਕ ਦੇ ਕ੍ਰੇਡਿਟ ਕਾਰਡ ਤੋਂ ਲੈਣ-ਦੇਣ ਪੂਰਾ ਕਰਨ 'ਤੇ 2,000 ਰੁਪਏ ਦਾ ਫਾਇਦਾ ਵੀ ਦਿੱਤਾ ਜਾ ਰਿਹਾ ਹੈ। ਇਸ ਫੋਨ ਨੂੰ ਤੁਸੀਂ 2,556 ਰੁਪਏ ਦੀ ਮਹੀਨਾਵਾਰ EMI ਦੇ ਨਾਲ ਖਰੀਦ ਸਕਦੇ ਹੋ। ਇਸ ਸਮਾਰਟਫੋਨ ਨੂੰ Forest Blue, Marshmallow Blue ਅਤੇ Hot Pink Color ਕਲਰ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ।

Motorola Edge 50 Fusion ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.7 ਇੰਚ ਦੀ P-OLED ਡਿਸਪਲੇ ਮਿਲਦੀ ਹੈ। ਇਹ ਡਿਸਪਲੇ ਕਾਰਨਿੰਗ ਗਲਾਸ ਪ੍ਰੋਟੈਕਸ਼ਨ ਦੇ ਨਾਲ ਦਿੱਤੀ ਗਈ ਹੈ, ਜੋ ਕਿ 144Hz ਦੇ ਰਿਫ੍ਰੈਸ਼ ਦਰ ਅਤੇ 1,600 nits ਦੀ ਪੀਕ ਬ੍ਰਾਈਟਨੈੱਸ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਸਨੈਪਡ੍ਰੈਗਨ 7s ਜੇਨ 2 ਚਿਪਸੈੱਟ ਮਿਲਦੀ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ OIS ਦੇ ਨਾਲ 50MP ਦਾ ਪ੍ਰਾਈਮਰੀ ਕੈਮਰਾ, 13MP ਦਾ ਅਲਟ੍ਰਾਵਾਈਡ ਸੈਂਸਰ ਦਿੱਤਾ ਗਿਆ ਹੈ। ਸੈਲਫ਼ੀ ਲਈ ਫੋਨ 'ਚ 32MP ਦਾ ਸੈਂਸਰ ਮਿਲਦਾ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਦਿੱਤੀ ਗਈ ਹੈ, ਜੋ ਕਿ 68ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।

ABOUT THE AUTHOR

...view details