ਹੈਦਰਾਬਾਦ: iQOO ਆਪਣੇ ਭਾਰਤੀ ਗ੍ਰਾਹਕਾਂ ਲਈ iQOO Z9 Lite 5G ਸਮਾਰਟਫੋਨ ਨੂੰ ਲਾਂਚ ਕਰਨ ਜਾ ਰਿਹਾ ਹੈ। ਇਸ ਫੋਨ ਦੀ ਲਾਂਚ ਡੇਟ ਸਾਹਮਣੇ ਆ ਗਈ ਹੈ। iQOO Z9 Lite 5G ਸਮਾਰਟਫੋਨ ਜੁਲਾਈ ਮਹੀਨੇ ਹੀ ਲਾਂਚ ਕੀਤਾ ਜਾ ਰਿਹਾ ਹੈ। ਕੰਪਨੀ ਨੇ ਫੋਨ ਦਾ ਲੈਡਿੰਗ ਪੇਜ ਐਮਾਜ਼ਾਨ 'ਤੇ ਲਾਈਵ ਕਰ ਦਿੱਤਾ ਹੈ।
iQOO Z9 Lite 5G ਸਮਾਰਟਫੋਨ ਦੀ ਭਾਰਤੀ ਲਾਂਚ ਡੇਟ ਆਈ ਸਾਹਮਣੇ, ਕੰਪਨੀ ਨੇ ਦਿਖਾਈ ਫੋਨ ਦੀ ਪਹਿਲੀ ਝਲਕ - iQOO Z9 Lite 5G Launch Date - IQOO Z9 LITE 5G LAUNCH DATE
iQOO Z9 Lite 5G Launch Date: iQOO ਆਪਣੇ ਗ੍ਰਾਹਕਾਂ ਲਈ iQOO Z9 Lite 5G ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ ਵਿੱਚ ਹੈ। ਇਹ ਫੋਨ ਭਾਰਤ 'ਚ ਲਿਆਂਦਾ ਜਾ ਰਿਹਾ ਹੈ। ਹੁਣ ਕੰਪਨੀ ਨੇ ਇਸ ਫੋਨ ਦੀ ਲਾਂਚ ਡੇਟ ਬਾਰੇ ਪੁਸ਼ਟੀ ਕਰ ਦਿੱਤੀ ਹੈ।
Published : Jul 2, 2024, 1:28 PM IST
iQOO Z9 Lite 5G ਦੀ ਲਾਂਚ ਡੇਟ: iQOO ਇੰਡੀਆਂ ਦੇ ਸੀਈਓ Nipun Marya ਨੇ ਆਪਣੇ ਅਧਿਕਾਰਿਤ X ਅਕਾਊਂਟ 'ਤੇ ਪੋਸਟ ਸ਼ੇਅਰ ਕਰਕੇ ਇਸ ਫੋਨ ਦੀ ਲਾਂਚ ਡੇਟ ਦੀ ਪੁਸ਼ਟੀ ਕਰ ਦਿੱਤੀ ਹੈ। iQOO Z9 Lite 5G ਸਮਾਰਟਫੋਨ 15 ਜੁਲਾਈ ਨੂੰ ਭਾਰਤ 'ਚ ਲਾਂਚ ਹੋ ਰਿਹਾ ਹੈ। ਕੰਪਨੀ ਨੇ ਇਸ ਫੋਨ ਦੀ ਪਹਿਲੀ ਝਲਕ ਵੀ ਦਿਖਾ ਦਿੱਤੀ ਹੈ। ਇਸ ਫੋਨ ਦੇ ਬੈਕ ਸਾਈਡ ਦੋਹਰਾ ਕੈਮਰਾ ਸੈਂਸਰ ਨਜ਼ਰ ਆ ਰਿਹਾ ਹੈ। iQOO Z9 Lite 5G ਸਮਾਰਟਫੋਨ ਨੂੰ Sea Green ਕਲਰ 'ਚ ਦੇਖਿਆ ਜਾ ਰਿਹਾ ਹੈ।
iQOO Z9 Lite 5G ਸਮਾਰਟਫੋਨ ਦੇ ਫੀਚਰਸ: ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ ਪ੍ਰੋਸੈਸਰ ਦੇ ਤੌਰ 'ਤੇ ਮੀਡੀਆਟੇਕ Dimensity 6300 ਚਿਪਸੈੱਟ ਮਿਲ ਸਕਦੀ ਹੈ। ਇਸ ਫੋਨ ਨੂੰ 6nm ਪ੍ਰੋਸੈਸ ਤਕਨਾਲੋਜੀ ਦੇ ਨਾਲ ਲਿਆਂਦਾ ਜਾ ਰਿਹਾ ਹੈ। iQOO Z9 Lite 5G ਨੂੰ 6GB+128GB ਸਟੋਰੇਜ ਆਪਸ਼ਨਾਂ ਦੇ ਨਾਲ ਲਿਆਂਦਾ ਜਾ ਸਕਦਾ ਹੈ। ਫਿਲਹਾਲ, ਇਸ ਫੋਨ ਦੇ ਜ਼ਿਆਦਾ ਫੀਚਰਸ ਅਤੇ ਕੀਮਤ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।