ਪੰਜਾਬ

punjab

ETV Bharat / technology

Motorola Edge 50 Fusion ਸਮਾਰਟਫੋਨ ਦੀ ਲਾਂਚ ਡੇਟ ਆਈ ਸਾਹਮਣੇ, ਮਿਲਣਗੇ ਸ਼ਾਨਦਾਰ ਫੀਚਰਸ - Motorola Edge 50 Fusion Launch Date - MOTOROLA EDGE 50 FUSION LAUNCH DATE

Motorola Edge 50 Fusion Launch Date: Motorola ਆਪਣੇ ਭਾਰਤੀ ਗ੍ਰਾਹਕਾਂ ਲਈ Motorola Edge 50 Fusion ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਹੁਣ ਇਸ ਫੋਨ ਦੀ ਲਾਂਚ ਡੇਟ ਸਾਹਮਣੇ ਆ ਗਈ ਹੈ।

Motorola Edge 50 Fusion Launch Date
Motorola Edge 50 Fusion Launch Date (Twitter)

By ETV Bharat Tech Team

Published : May 8, 2024, 5:02 PM IST

ਹੈਦਰਾਬਾਦ: Motorola ਆਪਣੇ ਭਾਰਤੀ ਗ੍ਰਾਹਕਾਂ ਲਈ Motorola Edge 50 Fusion ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਹੁਣ ਕੰਪਨੀ ਨੇ ਇਸ ਫੋਨ ਦੀ ਲਾਂਚ ਡੇਟ ਬਾਰੇ ਪੁਸ਼ਟੀ ਕਰ ਦਿੱਤੀ ਹੈ। Motorola Edge 50 Fusion 16 ਮਈ ਨੂੰ ਭਾਰਤ 'ਚ ਲਾਂਚ ਕੀਤਾ ਜਾ ਰਿਹਾ ਹੈ। Motorola ਨੇ X 'ਤੇ ਪੋਸਟ ਸ਼ੇਅਰ ਕਰਕੇ ਪੁਸ਼ਟੀ ਕੀਤੀ ਹੈ ਕਿ ਕੰਪਨੀ 16 ਮਈ ਨੂੰ Motorola Edge 50 Fusion ਸਮਾਰਟਫੋਨ ਨੂੰ ਲਾਂਚ ਕਰੇਗੀ। ਇਸ ਫੋਨ ਨੂੰ ਫਲਿੱਪਕਾਰਟ ਰਾਹੀ ਖਰੀਦਿਆਂ ਜਾ ਸਕੇਗਾ।

Motorola Edge 50 Fusion ਦੇ ਕਲਰ ਆਪਸ਼ਨ: ਫਲਿੱਪਕਾਰਟ ਤੋਂ ਪਤਾ ਲੱਗਾ ਹੈ ਕਿ Motorola Edge 50 Fusion ਨੂੰ Fusion Forest Blue, Hot Pink ਅਤੇ Marshmallow Blue ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਜਾ ਸਕਦਾ ਹੈ। ਫਿਲਹਾਲ, ਕੰਪਨੀ ਵੱਲੋ ਅਜੇ ਇਸ ਫੋਨ ਦੀ ਕੀਮਤ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।

Motorola Edge 50 Fusion ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.7 ਇੰਚ ਦੀ FHD+OLED ਡਿਸਪਲੇ ਮਿਲ ਸਕਦੀ ਹੈ, ਜੋ ਕਿ 1080x2400 ਪਿਕਸਲ Resolution ਨੂੰ ਸਪੋਰਟ ਕਰੇਗੀ। ਇਹ ਡਿਸਪਲੇ ਕਾਰਨਿੰਗ ਗੋਰਿਲਾ ਗਲਾਸ 5 ਪ੍ਰੋਟੈਕਸ਼ਨ ਦੇ ਨਾਲ ਲਿਆਂਦੀ ਜਾ ਰਹੀ ਹੈ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਸਨੈਪਡ੍ਰੈਗਨ 7s ਜੇਨ 2 ਚਿਪਸੈੱਟ ਮਿਲ ਸਕਦੀ ਹੈ। ਇਸ ਫੋਨ ਨੂੰ 256GB ਅਤੇ 512GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਫੋਟੋਗ੍ਰਾਫ਼ੀ ਲਈ ਇਸ ਫੋਨ 'ਚ 50MP ਦਾ ਪ੍ਰਾਈਮਰੀ ਕੈਮਰਾ, 13MP ਦਾ ਅਲਟ੍ਰਾ ਵਾਈਡ ਐਂਗਲ ਲੈਂਸ ਦਿੱਤਾ ਜਾ ਸਕਦਾ ਹੈ ਅਤੇ ਸੈਲਫ਼ੀ ਲਈ 32MP ਦਾ ਫਰੰਟ ਕੈਮਰਾ ਮਿਲ ਸਕਦਾ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਮਿਲੇਗੀ, ਜੋ ਕਿ 68ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।

ABOUT THE AUTHOR

...view details