ਹੈਦਰਾਬਾਦ: Motorola ਆਪਣੇ ਗ੍ਰਾਹਕਾਂ ਲਈ Motorola G64 5G ਸਮਾਰਟਫੋਨ ਨੂੰ ਲਾਂਚ ਕਰਨ ਜਾ ਰਿਹਾ ਹੈ। ਇਸ ਫੋਨ ਦੀ ਲਾਂਚ ਡੇਟ ਸਾਹਮਣੇ ਆ ਗਈ ਹੈ। ਕੰਪਨੀ ਨੇ ਫਲਿੱਪਕਾਰਟ 'ਤੇ ਇਸ ਫੋਨ ਦਾ ਟੀਜ਼ਰ ਸ਼ੇਅਰ ਕਰਦੇ ਹੋਏ ਲਾਂਚ ਡੇਟ ਦੀ ਪੁਸ਼ਟੀ ਕਰ ਦਿੱਤੀ ਹੈ। Motorola G64 5G ਸਮਾਰਟਫੋਨ ਭਾਰਤ 'ਚ 16 ਅਪ੍ਰੈਲ ਨੂੰ ਦੁਪਹਿਰ 12 ਵਜੇ ਲਾਂਚ ਕਰ ਦਿੱਤਾ ਜਾਵੇਗਾ। ਫਲਿੱਪਕਾਰਟ 'ਤੇ ਲਾਈਵ ਹੋਈ ਮਾਈਕ੍ਰੋਸਾਈਟ 'ਚ ਇਸ ਫੋਨ ਦੇ ਫੀਚਰਸ ਬਾਰੇ ਵੀ ਖੁਲਾਸਾ ਹੋ ਗਿਆ ਹੈ। Motorola G64 5G ਸਮਾਰਟਫੋਨ ਨੂੰ ਤੁਸੀਂ ਫਲਿੱਪਕਾਰਟ ਰਾਹੀ ਖਰੀਦ ਸਕੋਗੇ।
Motorola G64 5G ਸਮਾਰਟਫੋਨ ਦੀ ਲਾਂਚ ਡੇਟ ਆਈ ਸਾਹਮਣੇ, ਮਿਲਣਗੇ ਸ਼ਾਨਦਾਰ ਫੀਚਰਸ - Motorola G64 5G Launch Date - MOTOROLA G64 5G LAUNCH DATE
Motorola G64 5G Launch Date: Motorola ਆਪਣੇ ਗ੍ਰਾਹਕਾਂ ਲਈ Motorola G64 5G ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਹ ਫੋਨ 16 ਅਪ੍ਰੈਲ ਨੂੰ ਦੁਪਹਿਰ 12 ਵਜੇ ਲਾਂਚ ਹੋਵੇਗਾ।
Published : Apr 10, 2024, 6:20 PM IST
Motorola G64 5G ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.5 ਇੰਚ ਦੀ ਫੁੱਲ HD+LCD ਪੈਨਲ ਡਿਸਪਲੇ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਇਹ ਡਿਸਪਲੇ ਗੋਰਿਲਾ ਗਲਾਸ ਦੇ ਪ੍ਰੋਟੈਕਸ਼ਨ ਨਾਲ ਆਵੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਮੀਡੀਆਟੇਕ Dimensity 7025 ਚਿਪਸੈੱਟ ਮਿਲ ਸਕਦੀ ਹੈ। Motorola G64 5G ਸਮਾਰਟਫੋਨ ਨੂੰ 12GB ਰੈਮ ਅਤੇ 256GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ LED ਫਲੈਸ਼ ਦੇ ਨਾਲ ਤਿੰਨ ਕੈਮਰੇ ਮਿਲ ਸਕਦੇ ਹਨ, ਜਿਸ 'ਚ 50MP ਦਾ ਮੇਨ ਕੈਮਰਾ, 8MP ਦਾ ਅਲਟ੍ਰਾਵਾਈਡ ਕੈਮਰਾ ਅਤੇ ਇੱਕ 8MP ਦਾ ਮੈਕਰੋ ਵਿਜ਼ਨ+ਡੈਪਥ ਕੈਮਰਾ ਸ਼ਾਮਲ ਹੋ ਸਕਦਾ ਹੈ। ਸੈਲਫ਼ੀ ਲਈ ਫੋਨ 'ਚ 16MP ਦਾ ਫਰੰਟ ਕੈਮਰਾ ਮਿਲ ਸਕਦਾ ਹੈ। ਇਸ ਫੋਨ 'ਚ 6,000mAh ਦੀ ਬੈਟਰੀ ਮਿਲੇਗੀ, ਜੋ ਕਿ 33 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ। ਇਸ ਫੋਨ ਨੂੰ ਤਿੰਨ ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਜਾ ਸਕਦਾ ਹੈ। ਫਿਲਹਾਲ, ਇਸ ਫੋਨ ਦੀ ਕੀਮਤ ਬਾਰੇ ਅਜੇ ਕੋਈ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ।