ਹੈਦਰਾਬਾਦ: Samsung ਜਲਦ ਹੀ ਆਪਣੇ ਭਾਰਤੀ ਗ੍ਰਾਹਕਾਂ ਲਈ Samsung Galaxy F55 ਸਮਾਰਟਫੋਨ ਨੂੰ ਲਾਂਚ ਕਰੇਗਾ। ਕੰਪਨੀ ਨੇ X 'ਤੇ ਪੋਸਟ ਸ਼ੇਅਰ ਕਰਕੇ ਇਸ ਫੋਨ ਦੀ ਲਾਂਚ ਡੇਟ ਦਾ ਖੁਲਾਸਾ ਕਰ ਦਿੱਤਾ ਹੈ। Samsung Galaxy F55 ਸਮਾਰਟਫੋਨ 17 ਮਈ ਨੂੰ ਦੁਪਹਿਰ 12 ਵਜੇ ਲਾਂਚ ਕੀਤਾ ਜਾਵੇਗਾ। ਇਸਦੇ ਨਾਲ ਹੀ ਕੰਪਨੀ ਨੇ ਫੋਨ ਦੀ ਕੀਮਤ ਨੂੰ ਵੀ ਟੀਜ਼ ਕਰ ਦਿੱਤਾ ਹੈ।
Samsung Galaxy F55 ਸਮਾਰਟਫੋਨ ਦੀ ਲਾਂਚ ਡੇਟ ਦਾ ਖੁਲਾਸਾ, ਇਸ ਕੀਮਤ 'ਤੇ ਕਰ ਸਕੋਗੇ ਖਰੀਦਦਾਰੀ - Samsung Galaxy F55 Launch Date - SAMSUNG GALAXY F55 LAUNCH DATE
Samsung Galaxy F55 Launch Date: Samsung ਆਪਣੇ ਗ੍ਰਾਹਕਾਂ ਲਈ Samsung Galaxy F55 ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਹੁਣ ਕੰਪਨੀ ਨੇ ਇਸ ਫੋਨ ਦੀ ਲਾਂਚ ਡੇਟ ਬਾਰੇ ਖੁਲਾਸਾ ਕਰ ਦਿੱਤਾ ਹੈ।
Published : May 9, 2024, 6:35 PM IST
Samsung Galaxy F55 ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਕੰਪਨੀ ਨੇ ਟਵੀਟ ਕਰਕੇ ਦੱਸਿਆ ਹੈ ਕਿ ਇਸ ਫੋਨ ਦੀ ਸ਼ੁਰੂਆਤੀ ਕੀਮਤ 2x999 ਰੁਪਏ ਹੋ ਸਕਦੀ ਹੈ। ਇਸ ਤੋਂ ਉਮੀਦ ਲਗਾਈ ਜਾ ਰਹੀ ਹੈ ਕਿ Samsung Galaxy F55 ਨੂੰ 20,999 ਤੋਂ 29,999 ਰੁਪਏ ਦੇ ਵਿਚਕਾਰ ਲਾਂਚ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ, ਕਈ ਟਿਪਸਟਰ ਵੀ ਇਸ ਫੋਨ ਦੀ ਕੀਮਤ ਬਾਰੇ ਪਹਿਲਾ ਤੋਂ ਹੀ ਜਾਣਕਾਰੀ ਦੇ ਚੁੱਕੇ ਹਨ। ਟਿਪਸਟਰਾਂ ਵੱਲੋ ਦਿੱਤੀ ਗਈ ਜਾਣਕਾਰੀ ਅਨੁਸਾਰ, ਇਸ ਫੋਨ ਦੇ 8GB+128GB ਸਟੋਰੇਜ ਵਾਲੇ ਮਾਡਲ ਦੀ ਕੀਮਤ 26,999 ਰੁਪਏ, 8GB+256GB ਦੀ ਕੀਮਤ 29,999 ਰੁਪਏ ਅਤੇ 12GB+256GB ਦੀ ਕੀਮਤ 32,999 ਰੁਪਏ ਹੋ ਸਕਦੀ ਹੈ। ਇਸ ਫੋਨ ਨੂੰ Apricot Crush ਅਤੇ Raisin Black ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਜਾਵੇਗਾ।
Samsung Galaxy F55 ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.7 ਇੰਚ ਦੀ ਸੂਪਰ AMOLED ਪੈਨਲ ਵਾਲੀ ਡਿਸਪਲੇ ਮਿਲਣ ਦੀ ਉਮੀਦ ਕੀਤੀ ਜਾ ਰਹੀ ਹੈ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਸਨੈਪਡ੍ਰੈਗਨ 7 ਜੇਨ 1 ਚਿਪਸੈੱਟ ਮਿਲ ਸਕਦੀ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ OIS ਦੇ ਨਾਲ 50MP ਦਾ ਪ੍ਰਾਈਮਰੀ ਕੈਮਰਾ, 8MP ਦਾ ਅਲਟ੍ਰਾ ਵਾਈਡ ਐਂਗਲ ਲੈਂਸ ਅਤੇ 2MP ਦਾ ਮੈਕਰੋ ਲੈਂਸ ਮਿਲ ਸਕਦਾ ਹੈ। ਸੈਲਫ਼ੀ ਲਈ ਫੋਨ 'ਚ 50MP ਦਾ ਫਰੰਟ ਕੈਮਰਾ ਦਿੱਤਾ ਜਾ ਸਕਦਾ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਮਿਲੇਗੀ, ਜੋ ਕਿ 25ਵਾਟ ਦੀ ਵਾਈਰਡ ਚਾਰਜਿੰਗ ਨੂੰ ਸਪੋਰਟ ਕਰ ਸਕਦੀ ਹੈ।