ਹੈਦਰਾਬਾਦ: Moto ਆਪਣੇ ਗ੍ਰਾਹਕਾਂ ਲਈ Moto G24 ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਸ ਸਮਾਰਟਫੋਨ ਦੀ ਲਾਂਚ ਡੇਟ ਸਾਹਮਣੇ ਆ ਗਈ ਹੈ। Moto G24 ਸਮਾਰਟਫੋਨ ਨੂੰ ਭਾਰਤ 'ਚ ਲਾਂਚ ਕੀਤਾ ਜਾਵੇਗਾ। Moto G24 ਸਮਾਰਟਫੋਨ ਦੀ ਲਾਂਚ ਡੇਟ ਹੀ ਨਹੀਂ, ਸਗੋ ਫੀਚਰਸ ਬਾਰੇ ਵੀ ਖੁਲਾਸਾ ਹੋ ਗਿਆ ਹੈ।
Moto G24 ਸਮਾਰਟਫੋਨ ਦੀ ਲਾਂਚ ਡੇਟ: Moto G24 ਸਮਾਰਟਫੋਨ ਨੂੰ ਭਾਰਤ 'ਚ 30 ਜਨਵਰੀ ਦੇ ਦਿਨ ਲਾਂਚ ਕੀਤਾ ਜਾ ਰਿਹਾ ਹੈ। ਇਸ ਸਮਾਰਟਫੋਨ ਨੂੰ ਫਲਿੱਪਕਾਰਟ 'ਤੇ ਦੇਖਿਆ ਜਾ ਰਿਹਾ ਹੈ। ਫਲਿੱਪਕਾਰਟ 'ਤੇ ਇਸ ਫੋਨ ਦਾ ਲੈਂਡਿੰਗ ਪੇਜ ਤਿਆਰ ਹੋ ਚੁੱਕਾ ਹੈ। ਇਸ ਪੇਜ ਰਾਹੀ ਕੰਪਨੀ ਨੇ Moto G24 ਸਮਾਰਟਫੋਨ ਦੇ ਫੀਚਰਸ ਬਾਰੇ ਵੀ ਜਾਣਕਾਰੀ ਦੇ ਦਿੱਤੀ ਹੈ।
Moto G24 ਦੇ ਫੀਚਰਸ: Moto G24 ਸਮਾਰਟਫੋਨ 'ਚ 6.6 ਇੰਚ ਦੀ ਪੰਚ ਹੋਲ ਡਿਸਪਲੇ ਮਿਲ ਸਕਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਮੀਡੀਆਟੇਕ Helio G85 ਚਿਪਸੈੱਟ ਮਿਲ ਸਕਦੀ ਹੈ। ਇਸ ਸਮਾਰਟਫੋਨ ਨੂੰ ਅਲਟ੍ਰਾ ਪ੍ਰੀਮੀਅਮ ਡਿਜ਼ਾਈਨ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਕੰਪਨੀ ਨੇ ਜਾਣਕਾਰੀ ਦਿੱਤੀ ਹੈ ਕਿ ਇਸ ਸਮਾਰਟਫੋਨ ਨੂੰ 4GB/8GB ਰੈਮ ਦੇ ਨਾਲ 128GB ਸਟੋਰੇਜ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। Moto G24 ਸਮਾਰਟਫੋਨ 'ਚ ਵੱਡੀ ਬੈਟਰੀ ਦਿੱਤੀ ਜਾਵੇਗੀ। ਇਸ ਸਮਾਰਟਫੋਨ 'ਚ 6,000mAh ਦੀ ਬੈਟਰੀ ਮਿਲੇਗੀ, ਜੋ ਕਿ 33 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ ਕਵਾਡ ਪਿਕਸਲ ਮੇਨ ਕੈਮਰਾ ਦਿੱਤਾ ਜਾ ਸਕਦਾ ਹੈ। ਸੈਲਫ਼ੀ ਲਈ ਫੋਨ 'ਚ 16MP ਦਾ ਫਰੰਟ ਕੈਮਰਾ ਮਿਲ ਸਕਦਾ ਹੈ।
Moto G24 ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਮਿਲੀ ਜਾਣਕਾਰੀ ਅਨੁਸਾਰ ਇਸ ਸਮਾਰਟਫੋਨ ਦੀ ਕੀਮਤ 15,000 ਰੁਪਏ ਹੋ ਸਕਦੀ ਹੈ। ਕੰਪਨੀ ਵੱਲੋ ਅਜੇ ਇਸ ਸਮਾਰਟਫੋਨ ਦੀ ਕੀਮਤ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ।
OnePlus Buds 3 ਲਾਂਚ: ਇਸ ਤੋਂ ਇਲਾਵਾ, OnePlus ਨੇ ਆਪਣੇ ਭਾਰਤੀ ਗ੍ਰਾਹਕਾਂ ਲਈ OnePlus Buds 3 ਨੂੰ ਲਾਂਚ ਕਰ ਦਿੱਤਾ ਹੈ। ਇਨ੍ਹਾਂ ਏਅਰਬਡਸ ਨੂੰ OnePlus ਦੇ ਇੱਕ ਇਵੈਂਟ ਦੌਰਾਨ ਪੇਸ਼ ਕੀਤਾ ਗਿਆ ਹੈ। ਇਸ ਇਵੈਂਟ 'ਚ OnePlus Buds 3 ਦੇ ਨਾਲ OnePlus 12 ਸੀਰੀਜ਼ ਨੂੰ ਵੀ ਲਾਂਚ ਕੀਤਾ ਗਿਆ ਹੈ।