ਹੈਦਰਾਬਾਦ: Vivo ਜਲਦ ਹੀ ਆਪਣੇ ਗ੍ਰਾਹਕਾਂ ਲਈ Vivo T3x 5G ਸਮਾਰਟਫੋਨ ਨੂੰ ਲਾਂਚ ਕਰਨ ਜਾ ਰਿਹਾ ਹੈ। ਕੰਪਨੀ ਨੇ ਇਸ ਫੋਨ ਦੀ ਲਾਂਚ ਡੇਟ ਬਾਰੇ ਜਾਣਕਾਰੀ ਸ਼ੇਅਰ ਕਰ ਦਿੱਤੀ ਹੈ। Vivo T3x 5G ਸਮਾਰਟਫੋਨ 17 ਅਪ੍ਰੈਲ ਨੂੰ ਭਾਰਤ 'ਚ ਲਾਂਚ ਕੀਤਾ ਜਾਵੇਗਾ। ਇਸ ਫੋਨ ਨੂੰ ਕੰਪਨੀ 15 ਹਜ਼ਾਰ ਰੁਪਏ ਤੋਂ ਘੱਟ ਕੀਮਤ 'ਚ ਪੇਸ਼ ਕਰੇਗੀ। ਲਾਂਚਿੰਗ ਤੋਂ ਪਹਿਲਾ ਕੰਪਨੀ ਇਸ ਫੋਨ ਬਾਰੇ ਕਈ ਜਾਣਕਾਰੀਆਂ ਦੇ ਰਹੀ ਹੈ।
Vivo T3x 5G ਸਮਾਰਟਫੋਨ ਦੀ ਲਾਂਚ ਡੇਟ: ਕੰਪਨੀ ਨੇ Vivo T3x 5G ਸਮਾਰਟਫੋਨ ਦੀ ਲਾਂਚ ਡੇਟ ਬਾਰੇ ਖੁਲਾਸਾ ਕਰ ਦਿੱਤਾ ਹੈ। ਇਹ ਫੋਨ 17 ਅਪ੍ਰੈਲ ਨੂੰ ਭਾਰਤ 'ਚ ਲਿਆਂਦਾ ਜਾ ਰਿਹਾ ਹੈ। ਕੰਪਨੀ Vivo T3x 5G ਨੂੰ ਦੋ ਕਲਰ ਆਪਸ਼ਨਾਂ 'ਚ ਟੀਜ਼ ਕਰ ਰਹੀ ਹੈ, ਜਿਸ ਤੋਂ ਉਮੀਦ ਕੀਤੀ ਜਾ ਰਹੀ ਹੈ ਕਿ ਇਹ ਫੋਨ ਦੋ ਕਲਰਾਂ 'ਚ ਪੇਸ਼ ਕੀਤਾ ਜਾ ਸਕਦਾ ਹੈ। ਫੋਨ ਦਾ ਲੈਡਿੰਗ ਪੇਜ ਫਲਿੱਪਕਾਰਟ 'ਤੇ ਲਾਈਵ ਹੋ ਚੁੱਕਾ ਹੈ। ਹੁਣ ਕੰਪਨੀ ਨੇ ਇਸ ਫੋਨ ਨੂੰ ਲੈ ਕੇ X 'ਤੇ ਵੀ ਪੋਸਟ ਸ਼ੇਅਰ ਕਰ ਦਿੱਤੀ ਹੈ।
Vivo T3x 5G ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਲੀਕ ਰਿਪੋਰਟ ਅਨੁਸਾਰ ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ Qualcomm Snapdragon SoC ਚਿਪਸੈੱਟ ਦਿੱਤੀ ਜਾ ਸਕਦੀ ਹੈ, ਜਿਸਦਾ AuTuTu ਸਕੋਰ 5,60,000 ਹੋਵੇਗਾ। ਪਰ ਕੰਪਨੀ ਵੱਲੋ ਪ੍ਰੋਸੈਸਰ ਬਾਰੇ ਪੁਸ਼ਟੀ 12 ਅਪ੍ਰੈਲ ਨੂੰ ਕੀਤੀ ਜਾ ਸਕਦੀ ਹੈ। ਫੋਨ ਦੇ ਡਿਜ਼ਾਈਨ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ ਦੋਹਰਾ ਕੈਮਰਾ ਮਿਲ ਸਕਦਾ ਹੈ। ਫੋਨ ਬੈਕ ਸਾਈਡ ਤੋਂ ਸਰਕੂਲਰ ਕੈਮਰਾ ਮੋਡੀਊਲ ਦੇ ਨਾਲ ਨਜ਼ਰ ਆਵੇਗਾ। ਲੀਕ ਰਿਪੋਰਟ ਅਨੁਸਾਰ, ਇਸ ਫੋਨ 'ਚ 6,000mAh ਦੀ ਬੈਟਰੀ ਮਿਲ ਸਕਦੀ ਹੈ, ਜੋ ਕਿ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ। ਇਸ ਫੋਨ ਨੂੰ Vivo T2x ਦੇ ਅਪਗ੍ਰੇਡ ਵਰਜ਼ਨ ਦੇ ਤੌਰ 'ਤੇ ਲਾਂਚ ਕੀਤਾ ਜਾਵੇਗਾ। ਫਿਲਹਾਲ, ਕੰਪਨੀ ਵੱਲੋ ਇਸ ਫੋਨ ਦੇ ਜ਼ਿਆਦਾ ਫੀਚਰਸ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ।
Vivo T3x 5G ਸਮਾਰਟਫੋਨ ਦੀ ਕੀਮਤ: Vivo T3x ਇੱਕ 5G ਸਮਾਰਟਫੋਨ ਹੋਵੇਗਾ। ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਨੂੰ 15 ਹਜ਼ਾਰ ਰੁਪਏ ਤੋਂ ਘੱਟ ਕੀਮਤ 'ਚ ਪੇਸ਼ ਕੀਤਾ ਜਾ ਸਕਦਾ ਹੈ।