ਹੈਦਰਾਬਾਦ: Vivo ਆਪਣੇ ਭਾਰਤੀ ਗ੍ਰਾਹਕਾਂ ਲਈ Vivo V40 ਸੀਰੀਜ਼ ਨੂੰ ਲਾਂਚ ਕਰਨ ਜਾ ਰਹੀ ਹੈ। ਕੰਪਨੀ ਇਸ ਸੀਰੀਜ਼ ਨੂੰ ਲੰਬੇ ਸਮੇਂ ਤੋਂ ਟੀਜ਼ ਕਰ ਰਹੀ ਸੀ, ਜਿਸ ਤੋਂ ਬਾਅਦ ਹੁਣ ਲਾਂਚ ਡੇਟ ਦਾ ਖੁਲਾਸਾ ਹੋ ਗਿਆ ਹੈ। Vivo V40 ਸੀਰੀਜ਼ 7 ਅਗਸਤ ਨੂੰ ਦੁਪਹਿਰ 12 ਵਜੇ ਭਾਰਤ 'ਚ ਲਿਆਂਦੀ ਜਾ ਰਹੀ ਹੈ। ਇਸ ਲਈ ਕੰਪਨੀ ਨੇ ਸੱਦੇ ਭੇਜਣੇ ਸ਼ੁਰੂ ਕਰ ਦਿੱਤੇ ਹਨ। Vivo V40 ਸੀਰੀਜ਼ 'ਚ Vivo V40 ਅਤੇ Vivo V40 Lite ਸਮਾਰਟਫੋਨ ਸ਼ਾਮਲ ਹੋਣਗੇ। ਦੱਸ ਦਈਏ ਕਿ ਹਾਲ ਹੀ ਵਿੱਚ ਕੰਪਨੀ ਨੇ ਇਨ੍ਹਾਂ ਦੋਨੋ ਫੋਨਾਂ ਨੂੰ ਚੀਨ ਵਿੱਚ ਲਾਂਚ ਕੀਤਾ ਸੀ ਅਤੇ ਹੁਣ ਭਾਰਤ 'ਚ ਪੇਸ਼ ਕੀਤੇ ਜਾਣ ਦੀ ਤਿਆਰੀ ਚੱਲ ਰਹੀ ਹੈ।
Vivo V40 ਸੀਰੀਜ਼ ਦੀ ਲਾਂਚ ਡੇਟ ਆਈ ਸਾਹਮਣੇ, ਇਸ ਦਿਨ ਹੋ ਰਹੀ ਹੈ ਭਾਰਤ 'ਚ ਐਂਟਰੀ - Vivo V40 Series Launch Date
Vivo V40 Series Launch Date: Vivo ਆਪਣੇ ਗ੍ਰਾਹਕਾਂ ਲਈ Vivo V40 ਸੀਰੀਜ਼ ਨੂੰ ਲਾਂਚ ਕਰਨ ਦੀ ਤਿਆਰੀ ਵਿੱਚ ਹੈ। ਇਹ ਸੀਰੀਜ਼ ਭਾਰਤ 'ਚ ਪੇਸ਼ ਕੀਤੀ ਜਾਵੇਗੀ। ਹੁਣ ਕੰਪਨੀ ਨੇ ਲਾਂਚ ਡੇਟ ਦਾ ਐਲਾਨ ਕਰ ਦਿੱਤਾ ਹੈ।
Published : Jul 29, 2024, 6:47 PM IST
Vivo V40 ਸਮਾਰਟਫੋਨ ਦੇ ਫੀਚਰਸ: ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.78 ਇੰਚ ਦੀ AMOLED ਡਿਸਪਲੇ ਮਿਲ ਸਕਦੀ ਹੈ, ਜੋ ਕਿ 144Hz ਦੇ ਰਿਫ੍ਰੈਸ਼ ਦਰ ਅਤੇ 4500nits ਪੀਕ ਬ੍ਰਾਈਟਨੈੱਸ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ 'ਚ ਸਨੈਪਡ੍ਰੈਗਨ 7 ਜੇਨ 3 ਚਿਪਸੈੱਟ ਦਿੱਤੀ ਜਾ ਸਕਦੀ ਹੈ। ਇਸ ਫੋਨ ਨੂੰ 12GB ਰੈਮ ਅਤੇ 256GB/512GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਕੈਮਰੇ ਬਾਰੇ ਗੱਲ ਕਰੀਏ, ਤਾਂ ਇਸ ਫੋਨ 'ਚ 50MP ਦਾ ਮੇਨ ਅਤੇ 50MP ਦਾ ਅਲਟ੍ਰਾ ਵਾਈਡ ਸੈਂਸਰ ਮਿਲ ਸਕਦਾ ਹੈ। ਸੈਲਫ਼ੀ ਲਈ 50MP ਦਾ ਫਰੰਟ ਕੈਮਰਾ ਦਿੱਤਾ ਜਾ ਸਕਦਾ ਹੈ। ਇਸ ਫੋਨ 'ਚ 5,500mAh ਦੀ ਬੈਟਰੀ ਮਿਲੇਗੀ, ਜੋ ਕਿ 80ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰ ਸਕਦੀ ਹੈ।
- ਸਰੀਰ 'ਚ ਖੂਨ ਦੀ ਕਮੀ ਨੂੰ ਦੂਰ ਕਰਨ ਲਈ ਅਪਣਾਓ ਇਹ ਨੁਸਖ਼ਾ, ਦਵਾਈਆਂ ਦੀ ਨਹੀਂ ਪਵੇਗੀ ਲੋੜ! - Ways To Overcome Anemia
- ਰੋਜ਼ਾਨਾ ਲਓ ਸਿਰਫ 5 ਮਿੰਟ ਦੀ ਧੁੱਪ, ਇੰਨੇ ਸਾਲ ਵੱਧ ਜਾਵੇਗੀ ਤੁਹਾਡੀ ਉਮਰ, ਖੋਜ 'ਚ ਹੋਇਆ ਖੁਲਾਸਾ - Sunlight Benefits
- ਸਰੀਰ 'ਚ ਹੋ ਰਹੇ ਦਰਦ ਤੋਂ ਹੋ ਪਰੇਸ਼ਾਨ, ਦਰਦ ਨੂੰ ਜੜ੍ਹੋਂ ਖਤਮ ਕਰ ਦੇਵੇਗਾ ਇਹ ਘਰੇਲੂ ਨੁਸਖ਼ਾ - Home Remedies For Body Pain
Vivo V40 Lite ਸਮਾਰਟਫੋਨ ਦੇ ਫੀਚਰਸ: ਇਸ ਫੋਨ 'ਚ 6.78 ਇੰਚ ਦੀ FHD+ ਡਿਸਪਲੇ ਦਿੱਤੀ ਜਾ ਸਕਦੀ ਹੈ, ਜੋ ਕਿ 1080x2400 ਪਿਕਸਲ Resolution ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਸਨੈਪਡ੍ਰੈਗਨ 6 ਜੇਨ 1 ਚਿਪਸੈੱਟ ਮਿਲ ਸਕਦੀ ਹੈ। ਇਸ ਫੋਨ ਨੂੰ 8GB ਰੈਮ ਅਤੇ 256GB ਸਟੋਰੇਜ ਦੇ ਨਾਲ ਲਿਆਂਦਾ ਜਾ ਸਕਦਾ ਹੈ। ਫੋਟੋਗ੍ਰਾਫ਼ੀ ਲਈ ਫੋਨ 'ਚ 50MP ਦਾ ਮੇਨ ਸੈਂਸਰ, 8MP ਦਾ ਅਲਟ੍ਰਾ ਵਾਈਡ ਐਂਗਲ ਲੈਂਸ ਅਤੇ 2MP ਦਾ ਮੈਕਰੋ ਕੈਮਰਾ ਮਿਲ ਸਕਦਾ ਹੈ। ਸੈਲਫ਼ੀ ਲਈ 32MP ਦਾ ਫਰੰਟ ਕੈਮਰਾ ਦਿੱਤਾ ਜਾ ਸਕਦਾ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਮਿਲ ਸਕਦੀ ਹੈ, ਜੋ ਕਿ 44ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।