ਹੈਦਰਾਬਾਦ:ਫਰਵਰੀ ਮਹੀਨਾ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸਾਲ ਦੀ ਸ਼ੁਰੂਆਤ 'ਚ ਹੀ ਕੰਪਨੀਆਂ ਨੇ ਆਪਣੇ ਗ੍ਰਾਹਕਾਂ ਲਈ ਨਵੇਂ ਸਮਾਰਟਫੋਨ ਪੇਸ਼ ਕੀਤੇ ਸੀ, ਹੁਣ ਫਰਵਰੀ ਮਹੀਨੇ ਵੀ ਭਾਰਤ 'ਚ ਕਈ ਸਮਾਰਟਫੋਨ ਲਾਂਚ ਕੀਤੇ ਜਾਣਗੇ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਜਨਵਰੀ ਮਹੀਨੇ Vivo X100, Redmi Note 13 Pro ਸੀਰੀਜ਼, POCO X6 ਸੀਰੀਜ਼, Samsung Galaxy S24 ਸੀਰੀਜ਼ ਅਤੇ OnePlus 12 ਸੀਰੀਜ਼ ਨੂੰ ਲਾਂਚ ਕੀਤਾ ਗਿਆ ਸੀ। ਇਸ ਤੋਂ ਇਲਾਵਾ, ਕੰਪਨੀ ਨੇ ਕਈ ਬਜਟ 'ਚ ਜਿਵੇ ਕਿ Motorola G24 Power, ASUS ROG Phone 8, TECNO POP 8, itel A70, Realme 12 ਸੀਰੀਜ਼ ਨੂੰ ਵੀ ਲਾਂਚ ਕੀਤਾ ਸੀ। ਹੁਣ ਕਈ ਕੰਪਨੀਆਂ ਫਰਵਰੀ ਮਹੀਨੇ ਵੀ ਨਵੇਂ ਸਮਾਰਟਫੋਨ ਲਾਂਚ ਕਰਨ ਦੀ ਤਿਆਰੀ 'ਚ ਹਨ। ਮਿਲੀ ਜਾਣਕਾਰੀ ਅਨੁਸਾਰ, ਇਸ ਮਹੀਨੇ iQOO Neo 9 Pro ਤੋਂ ਲੈ Honor X9B ਅਤੇ Nothing Phone2(a) ਲਾਂਚ ਹੋ ਸਕਦੇ ਹਨ।
ਫਰਵਰੀ ਮਹੀਨੇ ਲਾਂਚ ਹੋਣ ਵਾਲੇ ਫੋਨ:
Honor X9b ਸਮਾਰਟਫੋਨ ਦੀ ਲਾਂਚ ਡੇਟ: Honor ਜਲਦ ਹੀ ਆਪਣੇ ਗ੍ਰਾਹਕਾਂ ਲ਼ਈ Honor X9b ਸਮਾਰਟਫੋਨ ਨੂੰ ਲਾਂਚ ਕਰੇਗਾ। ਕੰਪਨੀ ਵੱਲੋ ਅਜੇ ਇਸ ਸਮਾਰਟਫੋਨ ਦੀ ਲਾਂਚ ਡੇਟ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ, ਪਰ ਕਿਹਾ ਜਾ ਰਿਹਾ ਹੈ ਕਿ ਇਸ ਸਮਾਰਟਫੋਨ ਨੂੰ 15 ਫਰਵਰੀ ਦੇ ਦਿਨ ਲਾਂਚ ਕੀਤਾ ਜਾ ਸਕਦਾ ਹੈ। ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਮਿਲੀ ਜਾਣਕਾਰੀ ਅਨੁਸਾਰ, ਇਸ ਸਮਾਰਟਫੋਨ 'ਚ 6.78 ਇੰਚ ਦੀ 1.5K AMOLED ਡਿਸਪਲੇ ਮਿਲ ਸਕਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਸਨੈਪਡ੍ਰੈਗਨ 6 ਜੇਨ 1 ਚਿਪਸੈੱਟ ਮਿਲ ਸਕਦੀ ਹੈ। HONOR X9b ਸਮਾਰਟਫੋਨ ਨੂੰ 12GB ਰੈਮ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਨੂੰ 108MP ਰਿਅਰ ਕੈਮਰੇ ਦੇ ਨਾਲ ਲਿਆਂਦਾ ਜਾ ਸਕਦਾ ਹੈ। HONOR X9b ਸਮਾਰਟਫੋਨ 'ਚ 5,800mAh ਦੀ ਬੈਟਰੀ ਮਿਲ ਸਕਦੀ ਹੈ।
Honor X9b ਸਮਾਰਟਫੋਨ ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ Honor X9b ਸਮਾਰਟਫੋਨ ਨੂੰ 30,000 ਰੁਪਏ ਦੀ ਕੀਮਤ 'ਤੇ ਪੇਸ਼ ਕੀਤਾ ਜਾ ਸਕਦਾ ਹੈ।