ਹੈਦਰਾਬਾਦ: CMF ਆਪਣੇ ਭਾਰਤੀ ਗ੍ਰਾਹਕਾਂ ਲਈ CMF Phone 1 ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਹੁਣ ਇਸ ਸਮਾਰਟਫੋਨ ਦੀ ਕੀਮਤ ਬਾਰੇ ਵੀ ਜਾਣਕਾਰੀ ਸਾਹਮਣੇ ਆ ਗਈ ਹੈ। 91ਮੋਬਾਈਲਸ ਦੀ ਇੱਕ ਰਿਪੋਰਟ ਅਨੁਸਾਰ, ਟਿਪਸਟਰ ਯੋਗੇਸ਼ ਬਰਾੜ ਦਾ ਹਵਾਲਾ ਦਿੰਦੇ ਹੋਏ CMF ਫੋਨ 1 ਦੀ ਕੀਮਤ ਦਾ ਖੁਲਾਸਾ ਕੀਤਾ ਗਿਆ ਹੈ। ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਰਿਪੋਰਟ ਅਨੁਸਾਰ, ਇਸ ਫੋਨ ਦੇ 6GB/128GB ਵੇਰੀਐਂਟ ਦੀ ਬਾਕਸ ਕੀਮਤ 19,999 ਰੁਪਏ ਹੈ। ਫਿਲਹਾਲ, ਇਸ ਸਮਾਰਟਫੋਨ ਦੀ ਲਾਂਚ ਡੇਟ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
CMF Phone 1 ਸਮਾਰਟਫੋਨ ਦੀ ਕੀਮਤ ਆਈ ਸਾਹਮਣੇ, ਮਿਲਣਗੇ ਸ਼ਾਨਦਾਰ ਫੀਚਰਸ - CMF Phone 1 Price - CMF PHONE 1 PRICE
CMF Phone 1 Price: CMF ਨੇ ਹਾਲ ਹੀ ਵਿੱਚ ਆਪਣੇ ਗ੍ਰਾਹਕਾਂ ਲਈ CMF Phone 1 ਦਾ ਐਲਾਨ ਕੀਤਾ ਹੈ। ਇਹ ਫੋਨ ਭਾਰਤ 'ਚ ਪੇਸ਼ ਕੀਤਾ ਜਾ ਰਿਹਾ ਹੈ।
Published : Jun 11, 2024, 12:15 PM IST
CMF Phone 1 ਸਮਾਰਟਫੋਨ ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਭਾਰਤ 'ਚ ਇਸ ਫੋਨ ਦੀ ਕੀਮਤ 18,000 ਰੁਪਏ ਹੋ ਸਕਦੀ ਹੈ। ਛੋਟ ਦੇ ਨਾਲ ਤੁਸੀਂ ਇਸ ਫੋਨ ਨੂੰ 17,000 ਰੁਪਏ 'ਚ ਖਰੀਦ ਸਕੋਗੇ। CMF Phone 1 ਸਮਾਰਟਫੋਨ ਨੂੰ ਫਲਿੱਪਕਾਰਟ ਰਾਹੀ ਖਰੀਦਿਆਂ ਜਾ ਸਕੇਗਾ।
- ਯੂਜ਼ਰਸ ਦਾ ਇੰਤਜ਼ਾਰ ਜਲਦ ਹੋਣ ਜਾ ਰਿਹੈ ਖਤਮ, WWDC 2024 ਇਵੈਂਟ ਸ਼ੁਰੂ ਹੋਣ 'ਚ ਕੁਝ ਹੀ ਘੰਟੇ ਬਾਕੀ - WWDC 2024 Updates
- Motorola Edge 50 ultra ਸਮਾਰਟਫੋਨ ਦੀ ਲਾਂਚ ਡੇਟ ਆਈ ਸਾਹਮਣੇ, ਮਿਲਣਗੇ ਸ਼ਾਨਦਾਰ ਫੀਚਰਸ - Motorola Edge 50 Ultra Launch Date
- Xiaomi 14 CIVI ਸਮਾਰਟਫੋਨ ਲਾਂਚ ਹੋਣ 'ਚ ਸਿਰਫ਼ 1 ਦਿਨ ਬਾਕੀ, ਮਿਲਣਗੇ ਸ਼ਾਨਦਾਰ ਫੀਚਰਸ - Xiaomi 14 CIVI Launch Date
CMF Phone 1 ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.67 ਇੰਚ ਦੀ FHD+OLED ਡਿਸਪਲੇ ਦਿੱਤੀ ਜਾ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰ ਸਕਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਮੀਡੀਆਟੇਕ Dimensity 7200 ਚਿਪਸੈੱਟ ਮਿਲ ਸਕਦੀ ਹੈ। ਇਸ ਸਮਾਰਟਫੋਨ ਨੂੰ 8GB ਰੈਮ+128GB/256GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਫੋਟੋਗ੍ਰਾਫ਼ੀ ਲਈ ਫੋਨ 'ਚ 50MP ਦਾ ਪ੍ਰਾਈਮਰੀ ਕੈਮਰਾ ਅਤੇ 8MP ਦਾ ਫਰੰਟ ਕੈਮਰਾ ਮਿਲ ਸਕਦਾ ਹੈ। ਇਸ ਫੋਨ 'ਚ 5,500mAh ਦੀ ਬੈਟਰੀ ਮਿਲੇਗੀ, ਜੋ ਕਿ 33 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।