ਹੈਦਰਾਬਾਦ: Poco ਨੇ ਆਪਣੇ ਭਾਰਤੀ ਗ੍ਰਾਹਕਾਂ ਲਈ Poco M6 Plus 5G ਸਮਾਰਟਫੋਨ ਕੱਲ੍ਹ ਲਾਂਚ ਕੀਤਾ ਹੈ। ਹੁਣ ਇਸ ਫੋਨ ਦੀ ਸੇਲ ਵੀ ਜਲਦ ਸ਼ੁਰੂ ਹੋਵੇਗੀ। ਕੰਪਨੀ ਨੇ ਫੋਨ ਲਾਂਚ ਕਰਨ ਦੇ ਨਾਲ ਹੀ ਸੇਲ ਡੇਟ ਬਾਰੇ ਵੀ ਐਲਾਨ ਕਰ ਦਿੱਤਾ ਹੈ। Poco M6 Plus 5G ਦੀ ਪਹਿਲੀ ਸੇਲ 5 ਅਗਸਤ ਨੂੰ ਸ਼ੁਰੂ ਹੋ ਰਹੀ ਹੈ। ਇਸ ਸੇਲ 'ਚ ਤੁਸੀਂ ਸ਼ਾਨਦਾਰ ਡਿਸਕਾਊਂਟ ਦਾ ਲਾਭ ਲੈ ਸਕੋਗੇ ਅਤੇ ਫੋਨ ਨੂੰ 12 ਹਜ਼ਾਰ ਰੁਪਏ ਤੋਂ ਘੱਟ ਕੀਮਤ ਦੇ ਨਾਲ ਖਰੀਦਣ ਦਾ ਮੌਕਾ ਪਾ ਸਕੋਗੇ।
Poco M6 Plus 5G ਦੀ ਸੇਲ ਡੇਟ: Poco M6 Plus 5G ਸਮਾਰਟਫੋਨ ਦੀ ਪਹਿਲੀ ਸੇਲ 5 ਅਗਸਤ ਨੂੰ ਦੁਪਹਿਰ 12 ਵਜੇ ਸ਼ੁਰੂ ਹੋ ਰਹੀ ਹੈ। ਸੇਲ ਦੌਰਾਨ ਤੁਸੀਂ ਇਸ ਫੋਨ 'ਤੇ ਡਿਸਕਾਊਂਟ ਪਾ ਸਕਦੇ ਹੋ। Poco M6 Plus 5G ਸਮਾਰਟਫੋਨ ਔਨਲਾਈਨ ਸ਼ਾਪਿੰਗ ਪਲੇਟਫਾਰਮ ਫਲਿੱਪਕਾਰਟ 'ਤੇ ਖਰੀਦਣ ਲਈ ਉਪਲਬਧ ਹੋਵੇਗਾ। ਇਸ ਫੋਨ ਨੂੰ Graphite Black, Misty Lavender ਅਤੇ Ice Silver ਕਲਰ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ।
Poco M6 Plus 5G ਸਮਾਰਟਫੋਨ ਦੀ ਕੀਮਤ: ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ 6GB+128GB ਵਾਲੇ ਮਾਡਲ ਦੀ ਕੀਮਤ 13,499 ਰੁਪਏ ਅਤੇ 8GB+128GB ਦੀ ਕੀਮਤ 14,499 ਰੁਪਏ ਰੱਖੀ ਗਈ ਹੈ। ਪਹਿਲੀ ਸੇਲ ਦੌਰਾਨ ਤੁਸੀਂ ਇਸ ਫੋਨ ਨੂੰ ਡਿਸਕਾਊਂਟ ਦੇ ਨਾਲ ਘੱਟ ਕੀਮਤ 'ਚ ਖਰੀਦ ਸਕਦੇ ਹੋ।
Poco M6 Plus 5G 'ਤੇ ਆਫ਼ਰਸ: Poco M6 Plus 5G ਸਮਾਰਟਫੋਨ ਨੂੰ ਪਹਿਲੀ ਸੇਲ ਦੌਰਾਨ ਤੁਸੀਂ ਆਫ਼ਰਸ ਦੇ ਨਾਲ ਖਰੀਦ ਸਕੋਗੇ। ਇਸ ਸੇਲ 'ਚ SBI, HDFC ਅਤੇ ICICI ਬੈਂਕ ਕਾਰਡ ਦੇ ਨਾਲ 1000 ਰੁਪਏ ਦਾ ਡਿਸਕਾਊਂਟ ਮਿਲ ਰਿਹਾ ਹੈ। ਇਸ ਤੋਂ ਇਲਾਵਾ, 6GB+128GB ਵਾਲੇ ਮਾਡਲ 'ਤੇ 500 ਰੁਪਏ ਤੱਕ ਦਾ ਵਾਧੂ ਡਿਸਕਾਊਂਟ ਵੀ ਦਿੱਤਾ ਜਾ ਰਿਹਾ ਹੈ। ਇਸ ਡਿਸਕਾਊਂਟ ਤੋਂ ਬਾਅਦ ਤੁਸੀਂ ਇਸ ਫੋਨ ਨੂੰ 11,999 ਰੁਪਏ ਦੀ ਸ਼ੁਰੂਆਤੀ ਕੀਮਤ ਦੇ ਨਾਲ ਖਰੀਦਣ ਦਾ ਮੌਕਾ ਪਾ ਸਕਦੇ ਹੋ।
Poco M6 Plus 5G ਸਮਾਰਟਫੋਨ ਦੇ ਫੀਚਰਸ: ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.79 ਇੰਚ ਦੀ ਫੁੱਲ HD+ ਡਿਸਪਲੇ ਦਿੱਤੀ ਗਈ ਹੈ, ਜੋ ਕਿ 2400x1080 ਪਿਕਸਲ Resolution ਅਤੇ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰਦੀ ਹੈ। ਇਹ ਡਿਸਪਲੇ ਕਾਰਨਿੰਗ ਗੋਰਿਲਾ 3 ਪ੍ਰੋਟੈਕਸ਼ਨ ਦੇ ਨਾਲ ਆਉਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ Qualcomm Snapdragon 4 Gen 2 ਚਿਪਸੈੱਟ ਮਿਲਦੀ ਹੈ। ਇਸ ਫੋਨ ਨੂੰ 6GB/8GB ਰੈਮ ਅਤੇ 128GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ। ਫੋਟੋਗ੍ਰਾਫ਼ੀ ਲਈ ਫੋਨ 'ਚ ਦੋਹਰਾ ਕੈਮਰਾ ਸੈਟਅੱਪ ਦਿੱਤਾ ਗਿਆ ਹੈ, ਜਿਸ 'ਚ 108MP ਦਾ ਮੇਨ ਕੈਮਰਾ ਅਤੇ 2MP ਦਾ ਮੈਕਰੋ ਲੈਂਸ ਸ਼ਾਮਲ ਹੈ। ਸੈਲਫ਼ੀ ਲਈ 13MP ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਇਸ ਫੋਨ 'ਚ 5,030mAh ਦੀ ਬੈਟਰੀ ਮਿਲਦੀ ਹੈ, ਜੋ ਕਿ 33ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।