ਪੰਜਾਬ

punjab

ETV Bharat / technology

Realme 12x 5G ਸਮਾਰਟਫੋਨ ਦੀ ਸੇਲ ਹੋਈ ਸ਼ੁਰੂ, ਮਿਲ ਰਹੇ ਨੇ ਸ਼ਾਨਦਾਰ ਆਫ਼ਰਸ - Realme 12x 5G Sale - REALME 12X 5G SALE

Realme 12x 5G Sale: Realme ਨੇ ਹਾਲ ਹੀ ਵਿੱਚ ਆਪਣੇ ਗ੍ਰਾਹਕਾਂ ਲਈ Realme 12x 5G ਸਮਾਰਟਫੋਨ ਨੂੰ ਲਾਂਚ ਕੀਤਾ ਸੀ। ਇਸ ਫੋਨ ਦੀ ਸੇਲ ਅੱਜ ਦੁਪਹਿਰ 12 ਵਜੇ ਸ਼ੁਰੂ ਹੋ ਚੁੱਕੀ ਹੈ। ਸੇਲ ਦੌਰਾਨ ਤੁਸੀਂ ਕਈ ਆਫ਼ਰਸ ਦਾ ਲਾਭ ਲੈ ਸਕਦੇ ਹੋ।

Realme 12x 5G Sale
Realme 12x 5G Sale

By ETV Bharat Tech Team

Published : Apr 10, 2024, 12:43 PM IST

ਹੈਦਰਾਬਾਦ: Realme ਨੇ 2 ਅਪ੍ਰੈਲ ਨੂੰ ਆਪਣੇ ਭਾਰਤੀ ਗ੍ਰਾਹਕਾਂ ਲਈ Realme 12x 5G ਸਮਾਰਟਫੋਨ ਨੂੰ ਲਾਂਚ ਕੀਤਾ ਸੀ। ਅੱਜ ਇਸ ਫੋਨ ਦੀ ਪਹਿਲੀ ਸੇਲ ਸ਼ੁਰੂ ਹੋ ਚੁੱਕੀ ਹੈ। ਸੇਲ 'ਚ ਇਸ ਫੋਨ ਨੂੰ ਕਈ ਆਫ਼ਰਸ ਦੇ ਨਾਲ ਖਰੀਦਣ ਦਾ ਮੌਕਾ ਮਿਲ ਰਿਹਾ ਹੈ। ਇਸ ਫੋਨ 'ਤੇ ਤੁਸੀਂ ਸ਼ਾਨਦਾਰ ਡਿਸਕਾਊਂਟ ਪਾ ਸਕਦੇ ਹੋ। ਇਹ ਸੇਲ ਫਲਿੱਪਕਾਰਟ 'ਤੇ ਸ਼ੁਰੂ ਹੋਈ ਹੈ।

Realme 12x 5G ਸਮਾਰਟਫੋਨ 'ਤੇ ਮਿਲ ਰਹੇ ਆਫ਼ਰਸ: Realme 12x 5G ਸਮਾਰਟਫੋਨ ਦੀ ਅੱਜ ਸੇਲ ਚੱਲ ਰਹੀ ਹੈ। ਇਸ ਫੋਨ ਨੂੰ ਖਰੀਦਦੇ ਸਮੇਂ ਤੁਸੀਂ ਕਈ ਆਫ਼ਰਸ ਦਾ ਲਾਭ ਲੈ ਸਕਦੇ ਹੋ। ਸੇਲ ਦੌਰਾਨ ਫਲਿੱਪਕਾਰਟ Axis ਬੈਂਕ ਕਾਰਡ ਤੋਂ ਭੁਗਤਾਨ ਕਰਨ 'ਤੇ 5 ਫੀਸਦੀ ਕੈਸ਼ਬੈਕ ਮਿਲੇਗਾ। ਇਸਦੇ ਨਾਲ ਹੀ, ਤੁਸੀਂ 475 ਰੁਪਏ ਦੀ EMI ਦੇ ਨਾਲ ਵੀ ਇਸ ਫੋਨ ਨੂੰ ਖਰੀਦ ਸਕਦੇ ਹੋ।

Realme 12x 5G ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.72 ਇੰਚ ਦੀ FHD+ ਡਿਸਪਲੇ ਦਿੱਤੀ ਗਈ ਹੈ, ਜੋ ਕਿ 950nits ਦੀ ਪੀਕ ਬ੍ਰਾਈਟਨੈੱਸ ਨੂੰ ਸਪੋਰਟ ਕਰਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ MediaTek Dimensity 6100+ ਚਿਪਸੈੱਟ ਮਿਲਦੀ ਹੈ, ਜਿਸਨੂੰ Mali-G57 MC2 GPU ਦੇ ਨਾਲ ਜੋੜਿਆ ਗਿਆ ਹੈ। ਇਸ ਫੋਨ ਨੂੰ 4GB+128GB, 6GB+128GB ਅਤੇ 8GB+128GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ। ਫੋਟੋਗ੍ਰਾਫ਼ੀ ਲਈ ਇਸ ਫੋਨ ਦੇ ਬੈਕ 'ਚ 50MP+2MP ਦੇ ਕੈਮਰੇ ਮਿਲਦੇ ਹਨ ਅਤੇ ਸੈਲਫ਼ੀ ਲਈ ਫੋਨ 'ਚ 8MP ਦਾ ਕੈਮਰਾ ਦਿੱਤਾ ਗਿਆ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਮਿਲਦੀ ਹੈ, ਜੋ ਕਿ 45 ਵਾਟ ਦੀ SUPERVOOC ਚਾਰਜਿੰਗ ਨੂੰ ਸਪੋਰਟ ਕਰਦੀ ਹੈ।

Realme 12x 5G ਸਮਾਰਟਫੋਨ ਦੀ ਕੀਮਤ:ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ 4GB+128GB ਸਟੋਰੇਜ ਵਾਲੇ ਮਾਡਲ ਦੀ ਕੀਮਤ 11,999 ਰੁਪਏ, 6GB+128GB ਵਾਲੇ ਮਾਡਲ ਦੀ ਕੀਮਤ 13,499 ਰੁਪਏ ਅਤੇ 8GB+128GB ਸਟੋਰੇਜ ਦੀ ਕੀਮਤ 14,999 ਰੁਪਏ ਰੱਖੀ ਗਈ ਹੈ।

ABOUT THE AUTHOR

...view details