ਹੈਦਰਾਬਾਦ: Vivo ਨੇ ਆਪਣੇ ਗ੍ਰਾਹਕਾਂ ਲਈ Vivo V30e ਸਮਾਰਟਫੋਨ ਨੂੰ ਪੇਸ਼ ਕਰ ਦਿੱਤਾ ਹੈ। ਇਹ ਫੋਨ ਭਾਰਤ 'ਚ ਲਾਂਚ ਕੀਤਾ ਗਿਆ ਹੈ। ਅੱਜ ਇਸ ਫੋਨ ਦੀ ਪਹਿਲੀ ਸੇਲ ਸ਼ੁਰੂ ਹੋ ਚੁੱਕੀ ਹੈ। ਇਸ ਸੇਲ 'ਚ ਤੁਸੀਂ Vivo V30e ਸਮਾਰਟਫੋਨ 'ਤੇ ਕਈ ਸ਼ਾਨਦਾਰ ਆਫ਼ਰਸ ਦਾ ਫਾਇਦਾ ਉਠਾ ਸਕਦੇ ਹੋ।
Vivo V30e ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ 8GB+128GB ਸਟੋਰੇਜ ਵਾਲੇ ਮਾਡਲ ਦੀ ਕੀਮਤ 27,999 ਰੁਪਏ ਤੋਂ ਸ਼ੁਰੂ ਹੁੰਦੀ, ਜਦਕਿ 8GB+256GB ਦੀ ਕੀਮਤ 29,999 ਰੱਖੀ ਗਈ ਹੈ। ਇਸ ਫੋਨ ਨੂੰ ਤੁਸੀਂ ਕੰਪਨੀ ਦੀ ਅਧਿਕਾਰਿਤ ਵੈੱਬਸਾਈਟ ਰਾਹੀ ਖਰੀਦ ਸਕੋਗੇ। Vivo V30e ਨੂੰ Silk Blue ਅਤੇ Velvet Red ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਗਿਆ ਹੈ।
Vivo V30e ਸਮਾਰਟਫੋਨ 'ਤੇ ਆਫ਼ਰਸ: ਜੇਕਰ ਤੁਸੀਂ ਇਸ ਫੋਨ ਨੂੰ ਕੰਪਨੀ ਦੀ ਵੈੱਬਸਾਈਟ ਤੋਂ ਖਰੀਦਦੇ ਹੋ, ਤਾਂ ਇਸ ਫੋਨ ਨੂੰ SBI, HDFC ਅਤੇ ICICI ਬੈਂਕ ਡੇਬਿਟ ਅਤੇ ਕ੍ਰੇਡਿਟ ਕਾਰਡ ਤੋਂ ਖਰੀਦਣ 'ਤੇ 3,000 ਰੁਪਏ ਤੱਕ ਦਾ ਡਿਸਕਾਊਟ ਪਾ ਸਕਦੇ ਹੋ। ਇਹ ਆਫ਼ਰ 16 ਮਈ ਤੱਕ ਉਪਲਬਧ ਹੈ।
Vivo V30e ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.78 ਇੰਚ ਦੀ AMOLED ਡਿਸਪਲੇ ਦਿੱਤੀ ਗਈ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਸਨੈਪਡ੍ਰੇਗਨ 6 ਜੇਨ 1 SoC ਚਿਪਸੈੱਟ ਮਿਲਦੀ ਹੈ। ਇਸ ਫੋਨ ਨੂੰ 8GB ਰੈਮ ਅਤੇ 256GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 50MP Sony IMX882 ਪ੍ਰਾਈਮਰੀ ਸੈਂਸਰ ਵਾਲਾ ਦੋਹਰਾ ਸੈਟਅੱਪ, 8MP ਦਾ ਅਲਟ੍ਰਾਵਾਈਡ ਲੈਂਸ ਦਿੱਤਾ ਗਿਆ ਹੈ। ਸੈਲਫ਼ੀ ਲਈ ਫੋਨ 'ਚ 50MP ਦਾ ਫਰੰਟ ਕੈਮਰਾ ਮਿਲਦਾ ਹੈ। ਇਸ ਫੋਨ 'ਚ 5,500mAh ਦੀ ਬੈਟਰੀ ਮਿਲਦੀ ਹੈ, ਜੋ ਕਿ 44ਵਾਟ ਦੀ ਚਾਰਜਿੰਗ ਨੂੰ ਸਪੋਰਟ ਕਰਦੀ ਹੈ।