ਹੈਦਰਾਬਾਦ:Vivo ਅੱਜ ਆਪਣੇ ਭਾਰਤੀ ਗ੍ਰਾਹਕਾਂ ਲਈ Vivo T3 5G ਸਮਾਰਟਫੋਨ ਨੂੰ ਲਾਂਚ ਕਰਨ ਜਾ ਰਿਹਾ ਹੈ। ਲਾਂਚਿੰਗ ਤੋਂ ਪਹਿਲਾ ਹੀ ਕੰਪਨੀ ਨੇ ਇਸ ਫੋਨ ਬਾਰੇ ਕਈ ਜਾਣਕਾਰੀ ਦੇ ਦਿੱਤੀ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਇਸ ਸਮਾਰਟਫੋਨ ਨੂੰ ਪਹਿਲਾ ਹੀ ਫਲਿੱਪਕਾਰਟ ਵਿਸ਼ੇਸ਼ ਦੇ ਰੂਪ 'ਚ ਲਿਆਉਣ ਦੀ ਗੱਲ ਕਹੀ ਗਈ ਸੀ। ਇਸ ਫੋਨ ਨੂੰ ਅੱਜ ਦੁਪਹਿਰ 12 ਵਜੇ ਭਾਰਤ 'ਚ ਲਾਂਚ ਕਰ ਦਿੱਤਾ ਜਾਵੇਗਾ।
Vivo T3 5G ਸਮਾਰਟਫੋਨ ਅੱਜ ਹੋਵੇਗਾ ਲਾਂਚ, ਮਿਲਣਗੇ ਸ਼ਾਨਦਾਰ ਫੀਚਰਸ
Vivo T3 5G Launch Date: Vivo ਆਪਣੇ ਗ੍ਰਾਹਕਾਂ ਲਈ Vivo T3 5G ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਸ ਫੋਨ ਨੂੰ ਅੱਜ ਲਾਂਚ ਕਰ ਦਿੱਤਾ ਜਾਵੇਗਾ।
Published : Mar 21, 2024, 9:47 AM IST
|Updated : Mar 21, 2024, 9:55 AM IST
Vivo T3 5G ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ ਕੈਮਰਾ, ਡਿਜ਼ਾਈਨ ਅਤੇ ਪ੍ਰੋਸੈਸਰ ਬਾਰੇ ਜਾਣਕਾਰੀ ਸਾਹਮਣੇ ਆ ਗਈ ਹੈ। ਇਸ ਫੋਨ 'ਚ 6.67 ਇੰਚ ਦੀ ਫੁੱਲ HD+OLED ਡਿਸਪਲੇ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਇਸ ਸਮਾਰਟਫੋਨ 'ਚ ਟ੍ਰਿਪਲ ਕੈਮਰਾ ਸੈਟਅੱਪ ਮਿਲ ਸਕਦਾ ਹੈ, ਜਿਸ 'ਚ 50MP ਦਾ ਪ੍ਰਾਈਮਰੀ ਕੈਮਰਾ ਸੈਂਸਰ, 8MP ਅਲਟ੍ਰਾ ਵਾਈਡ ਸੈਂਸਰ ਅਤੇ 2MP ਦਾ ਟੈਲੀਫੋਟੋ ਜਾਂ ਮੈਕਰੋ ਲੈਂਸ ਸ਼ਾਮਲ ਹੈ। ਸੈਲਫ਼ੀ ਅਤੇ ਵੀਡੀਓ ਕਾਲਿੰਗ ਲਈ ਇਸ ਫੋਨ 'ਚ 16MP ਦਾ ਫਰੰਟ ਕੈਮਰਾ ਮਿਲ ਸਕਦਾ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਮਿਲੇਗੀ, ਜੋ ਕਿ 44 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ। ਇਸ ਫੋਨ 'ਚ 8GB ਰੈਮ ਮਿਲ ਸਕਦੀ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਪਹਿਲਾ ਇਸ ਫੋਨ ਦੀ ਸਟੋਰੇਜ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਸੀ, ਪਰ ਹੁਣ Vivo T3 5G ਸਮਾਰਟਫੋਨ ਦੇ ਸਟੋਰੇਜ ਆਪਸ਼ਨ ਬਾਰੇ ਵੀ ਜਾਣਕਾਰੀ ਸਾਹਮਣੇ ਆ ਗਈ ਹੈ। ਇਸ ਫੋਨ ਨੂੰ 128GB ਸਟੋਰੇਜ ਆਪਸ਼ਨ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ।
Vivo T3 5G ਸਮਾਰਟਫੋਨ ਦੀ ਕੀਮਤ:ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ 8GB ਰੈਮ+128GB ਸਟੋਰੇਜ ਵਾਲੇ ਮਾਡਲ ਦੀ ਕੀਮਤ 20,000 ਰੁਪਏ ਤੋਂ ਘਟ ਹੋ ਸਕਦੀ ਹੈ। ਇਸ ਫੋਨ ਦੇ ਫੀਚਰਸ ਅਤੇ ਕੀਮਤ ਬਾਰੇ ਕੰਪਨੀ ਵੱਲੋ ਅਜੇ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ ਗਈ ਹੈ।