ਹੈਦਰਾਬਾਦ: Vivo ਆਪਣੇ ਭਾਰਤੀ ਗ੍ਰਾਹਕਾਂ ਲਈ Vivo T3 Ultra ਸਮਾਰਟਫੋਨ ਲਾਂਚ ਕਰਨ ਦੀ ਤਿਆਰੀ ਵਿੱਚ ਹੈ। ਇਹ ਫੋਨ ਕੱਲ੍ਹ 12 ਸਤੰਬਰ ਨੂੰ ਦੁਪਹਿਰ 12 ਵਜੇ ਲਾਂਚ ਕੀਤਾ ਜਾ ਰਿਹਾ ਹੈ। ਗ੍ਰਾਹਕ ਇਸ ਫੋਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸੀ। ਹੁਣ ਜਲਦ ਹੀ ਤੁਹਾਡਾ ਇੰਤਜ਼ਾਰ ਖਤਮ ਹੋਣ ਜਾ ਰਿਹਾ ਹੈ। ਇਸ ਫੋਨ ਦੇ ਫੀਚਰਸ, ਕੈਮਰਾ, ਡਿਜ਼ਾਈਨ, ਲੁੱਕ ਅਤੇ ਬੈਟਰੀ ਬਾਰੇ ਜਾਣਕਾਰੀ ਸਾਹਮਣੇ ਆ ਗਈ ਹੈ।
Vivo T3 Ultra ਦੇ ਫੀਚਰਸ: ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 3D ਕਰਵਡ ਸਕ੍ਰੀਨ 1.5K Resolution ਸਪੋਰਟ ਡਿਸਪਲੇ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਮੀਡੀਆਟੇਕ Dimensity 9200+ਚਿਪਸੈੱਟ ਦਿੱਤੀ ਜਾ ਸਕਦੀ ਹੈ। ਇਸ ਫੋਨ ਨੂੰ 24GB ਰੈਮ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। Vivo T3 Ultra ਸਮਾਰਟਫੋਨ 'ਚ 5,500mAh ਦੀ ਬੈਟਰੀ ਮਿਲ ਸਕਦੀ ਹੈ।