ਪੰਜਾਬ

punjab

ETV Bharat / technology

Vivo X Fold 3 Pro ਸਮਾਰਟਫੋਨ ਜਲਦ ਹੋਵੇਗਾ ਭਾਰਤ 'ਚ ਲਾਂਚ, ਕੰਪਨੀ ਨੇ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ - Vivo X Fold 3 Pro Launch Date - VIVO X FOLD 3 PRO LAUNCH DATE

Vivo X Fold 3 Pro Launch Date: Vivo ਆਪਣੇ ਗ੍ਰਾਹਕਾਂ ਲਈ Vivo X Fold 3 Pro ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਸ ਫੋਨ ਨੂੰ ਕੰਪਨੀ ਭਾਰਤ 'ਚ ਪੇਸ਼ ਕਰੇਗੀ।

Vivo X Fold 3 Pro Launch Date
Vivo X Fold 3 Pro Launch Date (Twitter)

By ETV Bharat Tech Team

Published : May 20, 2024, 5:19 PM IST

ਹੈਦਰਾਬਾਦ: Vivo ਆਪਣੇ ਭਾਰਤੀ ਗ੍ਰਾਹਕਾਂ ਲਈ Vivo X Fold 3 Pro ਸਮਾਰਟਫੋਨ ਨੂੰ ਲਾਂਚ ਕਰਨ ਜਾ ਰਹੀ ਹੈ। ਇਸ ਫੋਨ ਨੂੰ ਫਲਿੱਪਕਾਰਟ 'ਤੇ ਟੀਜ਼ ਕਰ ਦਿੱਤਾ ਗਿਆ ਹੈ। ਹੁਣ ਕੰਪਨੀ ਨੇ ਆਪਣੇ ਅਧਿਕਾਰਿਤ X ਅਕਾਊਂਟ 'ਤੇ ਵੀ Vivo X Fold 3 Pro ਸਮਾਰਟਫੋਨ ਦਾ ਪੋਸਟਰ ਸ਼ੇਅਰ ਕਰਕੇ ਜਾਣਕਾਰੀ ਦੇ ਦਿੱਤੀ ਹੈ। ਇਸ ਫੋਨ ਨੂੰ 'the best fold ever’ ਟੈਗਲਾਈਨ ਦੇ ਨਾਲ ਪੇਸ਼ ਕੀਤਾ ਗਿਆ ਹੈ। ਦੱਸ ਦਈਏ ਕਿ ਇਸ ਫੋਨ ਨੂੰ ਪਿਛਲੇ ਮਹੀਨੇ ਚੀਨ 'ਚ ਲਾਂਚ ਕੀਤਾ ਜਾ ਚੁੱਕਾ ਹੈ।

Vivo X Fold 3 Pro ਹੋਇਆ ਟੀਜ਼: Vivo X Fold 3 Pro ਸਮਾਰਟਫੋਨ ਨੂੰ ਫਲਿੱਪਕਾਰਟ 'ਤੇ ਟੀਜ਼ ਕਰ ਦਿੱਤਾ ਗਿਆ ਹੈ, ਜਿਸ ਰਾਹੀ ਪਤਾ ਲੱਗਾ ਹੈ ਕਿ ਇਸ ਫੋਨ 'ਚ Zeiss ਕੈਮਰਾ ਸੈਂਸਰ ਦਿੱਤਾ ਜਾਵੇਗਾ। ਇਸ ਫੋਨ ਨੂੰ ਲਾਈਟਵੇਟ ਡਿਜ਼ਾਈਨ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਫੋਨ ਦੇ ਫੀਚਰਸ ਚੀਨ 'ਚ ਲਾਂਚ ਹੋਏ ਫੋਨ ਦੇ ਬਰਾਬਰ ਹੀ ਹੋਣਗੇ।

Vivo X Fold 3 Pro ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.53 ਇੰਚ ਦੀ ਡਿਸਪਲੇ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ, 2480x2200 Resolution ਦੇ ਨਾਲ 8.03 ਇੰਚ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ Adreno 750 GPU ਦੇ ਨਾਲ Snapdragon 8 Gen 3 ਚਿਪਸੈੱਟ ਮਿਲ ਸਕਦੀ ਹੈ। ਇਸ ਫੋਨ ਨੂੰ 16GB ਰੈਮ ਅਤੇ 1TB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਫਿਲਹਾਲ, ਕੰਪਨੀ ਵੱਲੋ ਅਜੇ ਇਸ ਫੋਨ ਦੇ ਫੀਚਰਸ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ।

Vivo X Fold 3 Pro ਦੀ ਕੀਮਤ:ਚੀਨ 'ਚ Vivo X Fold 3 Pro ਸਮਾਰਟਫੋਨ ਨੂੰ 9,999 ਰੁਪਏ ਦੇ ਨਾਲ ਪੇਸ਼ ਕੀਤਾ ਗਿਆ ਸੀ। ਇਸ ਲਈ ਭਾਰਤ 'ਚ ਵੀ ਇਸ ਫੋਨ ਨੂੰ 9,999 ਰੁਪਏ ਦੇ ਨਾਲ ਪੇਸ਼ ਕੀਤੇ ਜਾਣ ਦੀ ਉਮੀਦ ਕੀਤੀ ਜਾ ਰਹੀ ਹੈ। ਫਿਲਹਾਲ, ਇਸ ਫੋਨ ਦੀ ਕੀਮਤ ਬਾਰੇ ਕੰਪਨੀ ਨੇ ਅਜੇ ਕੋਈ ਜਾਣਕਾਰੀ ਸ਼ੇਅਰ ਨਹੀਂ ਕੀਤੀ ਹੈ।

ABOUT THE AUTHOR

...view details