ਹੈਦਰਾਬਾਦ: ਵੀਵੋ ਨੇ ਵੀਰਵਾਰ ਨੂੰ ਭਾਰਤ 'ਚ ਆਪਣੀ Vivo x200 ਸੀਰੀਜ਼ ਨੂੰ ਲਾਂਚ ਕੀਤਾ ਹੈ। ਇਸ ਸੀਰੀਜ਼ 'ਚ Vivo x200 ਅਤੇ Vivo x200 ਪ੍ਰੋ ਸਮਾਰਟਫੋਨ ਸ਼ਾਮਲ ਹਨ। ਇਸ ਸੀਰੀਜ਼ ਨੂੰ 65,999 ਰੁਪਏ ਦੀ ਸ਼ੁਰੂਆਤੀ ਕੀਮਤ 'ਤੇ ਲਾਂਚ ਕੀਤਾ ਗਿਆ ਹੈ। ਦੋਵੇਂ ਡਿਵਾਈਸਾਂ IP68 ਅਤੇ IP69 ਧੂੜ ਅਤੇ ਪਾਣੀ ਪ੍ਰਤੀਰੋਧ ਦੇ ਨਾਲ MediaTek Dimensity 9400 ਪ੍ਰੋਸੈਸਰ ਦੇ ਨਾਲ ਆਉਂਦੀਆਂ ਹਨ।
Vivo x200 ਸੀਰੀਜ਼ ਦੇ ਫੀਚਰਸ
ਫੀਚਰਸ ਬਾਰੇ ਗੱਲ ਕਰੀਏ ਤਾਂ Vivo x200 ਪ੍ਰੋ 'ਚ 6.78 ਇੰਚ ਦੀ 1.5K Resolution ਵਾਲੀ LTPO AMOLED ਡਿਸਪਲੇ ਦਿੱਤੀ ਗਈ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰਦੀ ਹੈ ਜਦਕਿ Vivo x200 ਸਮਾਰਟਫੋਨ 'ਚ 6.67 ਇੰਚ ਦੀ 1.5K Resolution AMOLED 8T LTPS ਡਿਸਪਲੇ ਦਿੱਤੀ ਗਈ ਹੈ, ਜੋ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਦੋਨਾਂ ਡਿਵਾਈਸਾਂ 'ਚ ਮੀਡੀਆਟੇਕ Dimensity 9400 SoC ਚਿਪਸੈੱਟ ਦਿੱਤੀ ਗਈ ਹੈ, ਜੋ ਕਿ 16GB ਰੈਮ ਅਤੇ 512GB ਸਟੋਰੇਜ ਦੇ ਨਾਲ ਆਉਂਦੀਆਂ ਹਨ। ਫੋਟੋਗ੍ਰਾਫ਼ੀ ਲਈ ਇਸ ਸੀਰੀਜ਼ 'ਚ ਟ੍ਰਿਪਲ ਰਿਅਰ ਕੈਮਰਾ ਸੈਟਅੱਪ ਦਿੱਤਾ ਗਿਆ ਹੈ। ਪ੍ਰੋ ਮਾਡਲ 'ਚ OIS ਦੇ ਨਾਲ 50MP ਸੋਨੀ LYT-818 ਸੈਂਸਰ, ਆਟੋਫੋਕਸ ਦੇ ਨਾਲ 50MP ਅਲਟ੍ਰਾਵਾਈਡ ਐਂਗਲ ਲੈਂਸ ਅਤੇ OIS ਦੇ ਨਾਲ 200MP ਟੈਲੀਫੋਟੋ ਸੈਂਸਰ ਦਿੱਤਾ ਗਿਆ ਹੈ। ਇਨ੍ਹਾਂ ਦੋਨੋ ਫੋਨਾਂ 'ਚ ਸੈਲਫ਼ੀ ਲਈ 32MP ਦਾ ਫਰੰਟ ਕੈਮਰਾ ਮਿਲਦਾ ਹੈ। Vivo x200 ਪ੍ਰੋ 'ਚ 6,000mAh ਦੀ ਬੈਟਰੀ ਮਿਲਦੀ ਹੈ, ਜੋ ਕਿ 90ਵਾਟ ਦੀ ਵਾਈਰਡ ਫਾਸਟ ਚਾਰਜਿੰਗ ਅਤੇ 30ਵਾਟ ਦੀ ਵਾਈਰਲੈਸ ਚਾਰਜਿੰਗ ਨੂੰ ਸਪੋਰਟ ਕਰਦੀ ਹੈ। ਦੂਜੇ ਪਾਸੇ Vivo x200 'ਚ 5,800mAh ਦੀ ਬੈਟਰੀ ਦਿੱਤੀ ਗਈ ਹੈ, ਜੋ 90ਵਾਟ ਦੀ ਵਾਈਰਡ ਚਾਰਜਿੰਗ ਨੂੰ ਸਪੋਰਟ ਕਰਦੀ ਹੈ।