ਹੈਦਰਾਬਾਦ: Vivo ਨੇ ਆਪਣੇ ਭਾਰਤੀ ਗ੍ਰਾਹਕਾਂ ਲਈ Vivo Y18 ਅਤੇ Y18e ਸਮਾਰਟਫੋਨ ਨੂੰ ਲਾਂਚ ਕਰ ਦਿੱਤਾ ਹੈ। ਇਨ੍ਹਾਂ ਦੋਨੋ ਫੋਨਾਂ ਨੂੰ ਕੰਪਨੀ ਕਾਫ਼ੀ ਸਮੇਂ ਤੋਂ ਟੀਜ਼ ਕਰ ਰਹੀ ਸੀ। ਹਾਲਾਂਕਿ, ਪਹਿਲਾ ਇਸ ਫੋਨ ਦੀ ਕੀਮਤ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਸੀ, ਪਰ ਹੁਣ ਲਾਂਚ ਤੋਂ ਬਾਅਦ ਇਨ੍ਹਾਂ ਦੋਨੋ ਫੋਨਾਂ ਦੀ ਕੀਮਤ ਸਾਹਮਣੇ ਆ ਗਈ ਹੈ।
Vivo Y18 ਸਮਾਰਟਫੋਨ ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ Vivo Y18 ਸਮਾਰਟਫੋਨ ਦੇ 4GB+64GB ਵਾਲੇ ਮਾਡਲ ਦੀ ਕੀਮਤ 8,999 ਰੁਪਏ ਅਤੇ 4GB+128GB ਸਟੋਰੇਜ ਵਾਲੇ ਮਾਡਲ ਦੀ ਕੀਮਤ 9,999 ਰੁਪਏ ਰੱਖੀ ਗਈ ਹੈ।
Vivo Y18e ਸਮਾਰਟਫੋਨ ਦੀ ਕੀਮਤ:Vivo Y18e ਸਮਾਰਟਫੋਨ ਦੀ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ 4GB+64GB ਵਾਲੇ ਮਾਡਲ ਦੀ ਕੀਮਤ 7,999 ਰੁਪਏ ਰੱਖੀ ਗਈ ਹੈ।
Vivo Y18 ਅਤੇ Y18e ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.56 ਇੰਚ ਦੀ LCD ਡਿਸਪਲੇ ਦਿੱਤੀ ਗਈ ਹੈ, ਜੋ ਕਿ 1612x720 ਪਿਕਸਲ Resolution ਅਤੇ 90Hz ਤੱਕ ਦੇ Resolution ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ Helio G85 ਚਿਪਸੈੱਟ ਮਿਲਦੀ ਹੈ। Vivo Y18e ਸਮਾਰਟਫੋਨ ਨੂੰ 4GB+64GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ, ਜਦਕਿ Vivo Y18 ਨੂੰ 4GB ਰੈਮ ਅਤੇ 64GB/128GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ Vivo Y18 ਸਮਾਰਟਫੋਨ 'ਚ 50MP+0.08MP ਰਿਅਰ ਕੈਮਰਾ ਮਿਲਦਾ ਹੈ ਅਤੇ ਸੈਲਫ਼ੀ ਲਈ ਫੋਨ 'ਚ 5MP ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। Vivo Y18e ਸਮਾਰਟਫੋਨ 'ਚ ਫੋਟੋਗ੍ਰਾਫ਼ੀ ਲਈ 13MP+0.08MP ਦਾ ਰਿਅਰ ਕੈਮਰਾ ਮਿਲਦਾ ਹੈ ਅਤੇ ਸੈਲਫ਼ੀ ਲਈ 5MP ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਮਿਲਦੀ ਹੈ, ਜੋ ਕਿ 15 ਵਾਟ ਦੀ ਚਾਰਜਿੰਗ ਨੂੰ ਸਪੋਰਟ ਕਰਦੀ ਹੈ।