ਹੈਦਰਾਬਾਦ: ਵਟਸਐਪ ਦਾ ਇਸਤੇਮਾਲ ਕਈ ਯੂਜ਼ਰਸ ਕਰਦੇ ਹਨ। ਇਸ ਲਈ ਕੰਪਨੀ ਆਪਣੇ ਗ੍ਰਾਹਕਾਂ ਲਈ ਨਵੇਂ ਅਪਡੇਟ ਪੇਸ਼ ਕਰਦੀ ਰਹਿੰਦੀ ਹੈ। ਹੁਣ ਕੰਪਨੀ ਯੂਜ਼ਰਸ ਲਈ ਇੱਕ ਹੋਰ ਫੀਚਰ ਦੀ ਟੈਸਟਿੰਗ ਕਰ ਰਹੀ ਹੈ। ਇਸ ਫੀਚਰ ਦਾ ਨਾਮ 'Recently Online' ਹੈ, ਜਿਸਦੀ ਮਦਦ ਨਾਲ ਯੂਜ਼ਰਸ ਨੂੰ ਪਤਾ ਲੱਗੇਗਾ ਕਿ ਕਦੋ ਕੌਣ ਔਨਲਾਈਨ ਆਇਆ ਸੀ ਅਤੇ ਉਨ੍ਹਾਂ ਯੂਜ਼ਰਸ ਦੇ ਨਾਲ ਚੈਟ ਕਰਨ ਦਾ ਆਪਸ਼ਨ ਵੀ ਮਿਲੇਗਾ।
WABetaInfo ਨੇ 'Recently Online' ਫੀਚਰ ਬਾਰੇ ਦਿੱਤੀ ਜਾਣਕਾਰੀ: ਵਟਸਐਪ ਦੇ ਹਰ ਅਪਡੇਟ 'ਤੇ ਨਜ਼ਰ ਰੱਖਣ ਵਾਲੀ ਵੈੱਬਸਾਈਟ WABetaInfo ਨੇ 'Recently Online' ਫੀਚਰ ਬਾਰੇ ਜਾਣਕਾਰੀ ਸ਼ੇਅਰ ਕੀਤੀ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਇਹ ਫੀਚਰ ਐਂਡਰਾਈਡ ਯੂਜ਼ਰਸ ਨੂੰ ਪਹਿਲਾ ਤੋਂ ਹੀ ਮਿਲ ਰਿਹਾ ਹੈ ਅਤੇ ਹੁਣ iOS ਬੀਟਾ ਵਰਜ਼ਨ 24.9.10.71 'ਚ ਵੀ ਇਹ ਅਪਡੇਟ ਪੇਸ਼ ਕੀਤਾ ਜਾ ਸਕਦਾ ਹੈ। ਵੈੱਬਸਾਈਟ ਨੇ ਇਸ ਫੀਚਰ ਦਾ ਸਕ੍ਰੀਨਸ਼ਾਰਟ ਵੀ ਸ਼ੇਅਰ ਕੀਤਾ ਹੈ।