ਹੈਦਰਾਬਾਦ:ਵਟਸਐਪ ਦਾ ਇਸਤੇਮਾਲ ਕਰੋੜਾਂ ਯੂਜ਼ਰਸ ਕਰਦੇ ਹਨ। ਇਸ ਲਈ ਕੰਪਨੀ ਆਪਣੇ ਗ੍ਰਾਹਕਾਂ ਲਈ ਨਵੇਂ ਫੀਚਰਸ ਨੂੰ ਪੇਸ਼ ਕਰਦੀ ਰਹਿੰਦੀ ਹੈ। ਹੁਣ ਕੰਪਨੀ ਯੂਜ਼ਰਸ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਇੱਕ ਹੋਰ ਨਵਾਂ ਫੀਚਰ ਪੇਸ਼ ਕਰਨ ਦੀ ਤਿਆਰੀ 'ਚ ਹੈ। ਇਸ ਫੀਚਰ ਦੀ ਮਦਦ ਨਾਲ ਤੁਸੀਂ ਲਿੰਕਡ ਡਿਵਾਈਸਾਂ 'ਤੇ ਵੀ ਆਪਣੀ ਚੈਟ ਨੂੰ ਲੌਕ ਕਰ ਸਕੋਗੇ। ਫਿਲਹਾਲ, ਇਸ ਫੀਚਰ ਨੂੰ ਕੁਝ ਲੋਕਾਂ ਲਈ ਹੀ ਜਾਰੀ ਕੀਤਾ ਗਿਆ ਹੈ। ਆਉਣ ਵਾਲੇ ਸਮੇਂ 'ਚ ਇਹ ਫੀਚਰ ਸਾਰੇ ਯੂਜ਼ਰਸ ਲਈ ਰੋਲਆਊਟ ਕੀਤਾ ਜਾ ਸਕਦਾ ਹੈ।
WABetainfo ਨੇ ਦਿੱਤੀ ਜਾਣਕਾਰੀ: ਵਟਸਐਪ ਦੇ ਇਸ ਨਵੇਂ ਫੀਚਰ ਬਾਰੇ ਜਾਣਕਾਰੀ WABetainfo ਨੇ ਦਿੱਤੀ ਹੈ। ਇਸ ਫੀਚਰ ਨੂੰ ਗੂਗਲ ਪਲੇ ਸਟੋਰ 'ਤੇ ਮੌਜ਼ੂਦ WhatsApp beta for Android 2.24.11.9 ਅਪਡੇਟ 'ਚ ਵੀ ਦੇਖਿਆ ਗਿਆ ਹੈ। ਇਸ ਫੀਚਰ ਦੀ ਮਦਦ ਨਾਲ ਯੂਜ਼ਰਸ ਆਪਣੀਆਂ ਚੈਟਾਂ ਨੂੰ ਸੁਰੱਖਿਅਤ ਕਰ ਸਕਣਗੇ।