ਹੈਦਰਾਬਾਦ: Xiaomi ਆਪਣੇ ਭਾਰਤੀ ਗ੍ਰਾਹਕਾਂ ਲਈ Xiaomi 14 ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਸ ਸਮਾਰਟਫੋਨ ਨੂੰ ਕੱਲ੍ਹ ਇੱਕ ਇਵੈਂਟ 'ਚ ਪੇਸ਼ ਕਰ ਦਿੱਤਾ ਜਾਵੇਗਾ। ਇਸਦੇ ਲਾਈਵ ਇਵੈਂਟ ਨੂੰ ਤੁਸੀਂ Xiaomi ਇੰਡੀਆ ਦੇ ਅਧਿਕਾਰਿਤ ਸੋਸ਼ਲ ਮੀਡੀਆ, Xiaomi ਦੀ ਵੈੱਬਸਾਈਟ ਅਤੇ Youtube 'ਤੇ ਲਾਈਵ ਦੇਖ ਸਕੋਗੇ। Xiaomi ਦਾ ਇਹ ਇਵੈਂਟ ਕੱਲ੍ਹ ਸ਼ਾਮ 7 ਵਜੇ ਤੋਂ ਸ਼ੁਰੂ ਹੋਵੇਗਾ। Xiaomi 14 ਸਮਾਰਟਫੋਨ ਦਾ ਲੋਕ ਕਾਫ਼ੀ ਸਮੇਂ ਇੰਤਜ਼ਾਰ ਕਰ ਰਹੇ ਸੀ ਅਤੇ ਹੁਣ ਤੁਹਾਡਾ ਬਹੁਤ ਜਲਦ ਇੰਤਜ਼ਾਰ ਖਤਮ ਹੋਣ ਜਾ ਰਿਹਾ ਹੈ।
Xiaomi 14 ਸਮਾਰਟਫੋਨ ਕੱਲ੍ਹ ਹੋਣ ਜਾ ਰਿਹਾ ਹੈ ਲਾਂਚ, ਮਿਲਣਗੇ ਸ਼ਾਨਦਾਰ ਫੀਚਰਸ - Xiaomi 14 ਸਮਾਰਟਫੋਨ ਦੀ ਕੀਮਤ
Xiaomi 14 Launch Date: Xiaomi ਆਪਣੇ ਗ੍ਰਾਹਕਾਂ ਲਈ Xiaomi 14 ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਕੱਲ੍ਹ ਇੱਕ ਇਵੈਂਟ ਦਾ ਆਯੋਜਨ ਕੀਤਾ ਜਾਵੇਗਾ, ਜਿਸ ਦੌਰਾਨ ਕੰਪਨੀ ਆਪਣੇ ਭਾਰਤੀ ਗ੍ਰਾਹਕਾਂ ਲਈ Xiaomi 14 ਸਮਾਰਟਫੋਨ ਨੂੰ ਪੇਸ਼ ਕਰੇਗੀ।
Published : Mar 6, 2024, 10:49 AM IST
Xiaomi 14 ਸਮਾਰਟਫੋਨ ਦੀ ਕੀਮਤ: Xiaomi 14 ਸਮਾਰਟਫੋਨ ਨੂੰ ਚਾਰ ਸਟੋਰੇਜ ਆਪਸ਼ਨਾਂ 'ਚ ਪੇਸ਼ ਕੀਤਾ ਜਾਵੇਗਾ। ਜੇਕਰ ਇਸ ਸਮਾਰਟਫੋਨ ਦੀ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਸਮਾਰਟਫੋਨ ਦੇ 8GB+256GB ਸਟੋਰੇਜ ਵਾਲੇ ਮਾਡਲ ਦੀ ਸ਼ੁਰੂਆਤੀ ਕੀਮਤ 46,000 ਰੁਪਏ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਸਮਾਰਟਫੋਨ ਨੂੰ 40,000 ਰੁਪਏ ਦੀ ਸ਼ੁਰੂਆਤੀ ਕੀਮਤ ਦੇ ਨਾਲ ਲਾਂਚ ਕੀਤਾ ਜਾ ਸਕਦਾ ਹੈ। ਕੰਪਨੀ ਵੱਲੋ ਇਸ ਸਮਾਰਟਫੋਨ ਦੀ ਕੀਮਤ ਬਾਰੇ ਅਜੇ ਜ਼ਿਆਦਾ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
Xiaomi 14 ਸਮਾਰਟਫੋਨ ਦੇ ਫੀਚਰਸ:ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਸਮਾਰਟਫੋਨ 'ਚ 6.36 ਇੰਚ ਦੀ ਪੰਚ ਹੋਲ OLED ਡਿਸਪਲੇ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਸਮਾਰਟਫੋਨ 'ਚ ਸਨੈਪਡ੍ਰੈਗਨ 8 ਜੇਨ 3 ਆਕਟਾ ਕੋਰ ਚਿਪਸੈੱਟ ਮਿਲ ਸਕਦੀ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ ਬੈਕ ਪੈਨਲ 'ਤੇ 50MP+50MP+64MP ਦਾ ਟੈਲੀਫੋਟੋ ਲੈਂਸ ਮਿਲ ਸਕਦਾ ਹੈ। ਸੈਲਫ਼ੀ ਲਈ ਇਸ ਫੋਨ 'ਚ 32MP ਦਾ ਕੈਮਰਾ ਦਿੱਤਾ ਜਾ ਸਕਦਾ ਹੈ। Xiaomi 14 ਸਮਾਰਟਫੋਨ 'ਚ 4610mAh ਦੀ ਬੈਟਰੀ ਮਿਲੇਗੀ, ਜੋ ਕਿ 90 ਵਾਟ ਦੀ ਫਾਸਟ ਚਾਰਜਿੰਗ ਅਤੇ 50 ਵਾਟ ਦੀ ਵਾਈਰਲੈਂਸ ਚਾਰਜਿੰਗ ਨੂੰ ਸਪੋਰਟ ਕਰੇਗੀ। ਇਸ ਸਮਾਰਟਫੋਨ ਦੇ ਜ਼ਿਆਦਾ ਫੀਚਰਸ ਬਾਰੇ ਅਜੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ।