ਮੋਗਾ 'ਚ ਹਾਦਸੇ ਦੌਰਾਨ 13 ਸਾਲ ਦੇ ਬੱਚੇ ਦੀ ਗਈ ਜਾਨ,ਪਰਿਵਾਰ ਨੇ ਮੰਗਿਆ ਇਨਸਾਫ਼ - BOY DIES IN MOGA ACCIDENT
Published : Jan 1, 2025, 10:18 PM IST
ਮੋਗਾ ਦੇ ਚੜਿੱਕ ਵਿੱਚ ਟਰੈਕਟਰ ਟਰਾਲੀ ਅਤੇ ਆਟੋ ਚਾਲਕ ਦੀ ਆਪਸ ਵਿੱਚ ਟੱਕਰ ਹੋ ਗਈ। ਇਸਵਟੱਕਰ ਵਿੱਚ ਆਟੋ ਚਾਲਕ ਦੇ ਨਾਲ ਸਵਾਰ ਉਸ ਦੇ 13 ਸਾਲ ਦੇ ਲੜਕੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੇ ਪਿਤਾ ਨੇ ਇਲਜ਼ਾਮ ਲਾਇਆ ਕਿ ਟਰੈਕਟਰ ਟਰਾਲੀ ਨਾਲ ਟੱਕਰ ਹੋਣ ਤੋਂ ਬਾਅਦ ਟਰੈਕਟਰ ਚਾਲਕ ਅਤੇ ਉਸ ਦੇ ਸਾਥੀ ਮੌਕੇ ਉੱਤੋਂ ਫਰਾਰ ਹੋ ਗਏ। ਇਸ ਦਰਮਿਆਨ ਭੁੱਬਾਂ ਮਾਰਦੇ ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ। ਦੂਜੇ ਪਾਸੇ ਡਾਕਟਰਾਂ ਦਾ ਕਹਿਣਾ ਸੀ ਕਿ ਉਨ੍ਹਾਂ ਕੋਲ ਪਹੁੰਚਣ ਤੋਂ ਪਹਿਲਾਂ ਹੀ 13 ਸਾਲ ਦੇ ਬੱਚੇ ਦੀ ਮੌਤ ਹੋ ਚੁੱਕੀ ਸੀ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਤੋਂ ਮਗਰੋਂ ਪਰਿਵਾਰ ਦੇ ਬਿਆਨਾਂ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।