ਪਟਿਆਲਾ ਦੀ ਛੋਟੀ ਬਾਰਾਂਦਰੀ ਵਿੱਚ ਕੱਪੜੇ ਦੀਆਂ 17 ਦੁਕਾਨਾਂ ਨੂੰ ਲੱਗੀ ਅੱਗ, ਹੋਇਆ ਵੱਡਾ ਨੁਕਸਾਨ - fire in Patiala shops - FIRE IN PATIALA SHOPS
Published : May 31, 2024, 7:40 PM IST
ਪਟਿਆਲਾ ਦੀ ਛੋਟੀ ਬਾਰਾਂਦਰੀ 'ਚ ਕਰੀਬ 17 ਦੁਕਾਨਾਂ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਣ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਦੁਕਾਨਦਾਰਾਂ ਨੂੰ ਲੱਖਾਂ ਰੁਪਏ ਦੇ ਮਾਲੀ ਨੁਕਸਾਨ ਦਾ ਸਾਹਮਣਾ ਕਰਨ ਪਿਆ। ਇਸ ਮੌਕੇ ਕਾਂਗਰਸੀ ਉਮੀਦਵਾਰ ਡਾ.ਧਰਮਵੀਰ ਗਾਂਧੀ ਪੀੜਤਾਂ ਨੂੰ ਮਿਲਣ ਲਈ ਪਹੁੰਚੇ ਅਤੇ ਉਨ੍ਹਾਂ ਕਿਹਾ ਕਿ ਪੀੜਤ ਦੁਕਾਨਦਾਰਾਂ ਲਈ ਪੱਕੇ ਤੌਰ 'ਤੇ ਦੁਕਾਨਾਂ ਬਣਾ ਦੇਣਗੇ। ਇਸ ਤੋਂ ਇਲਾਵਾ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਵੀ ਪੀੜਤ ਲੋਕਾਂ ਦਾ ਹਾਲ ਪੁੱਛਣ ਪਹੁੰਚੇ ਅਤੇ ਕਿਹਾ ਕਿ ਜਿੱਥੇ ਉਹ ਸਰਕਾਰ ਨੂੰ ਇਨ੍ਹਾਂ ਲੋਕਾਂ ਦੀ ਮਦਦ ਕਰਨ ਲਈ ਕਹਿ ਰਹੇ ਹਨ,ਦੂਜੇ ਪਾਸੇ ਜਦੋਂ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਡਾ: ਧਰਮਵੀਰ ਗਾਂਧੀ ਵੱਲੋਂ ਦਿੱਤੇ ਬਿਆਨ 'ਤੇ ਪ੍ਰਤੀਕਿਰਿਆ ਪੁੱਛੀ ਗਈ ਤਾਂ ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਕਿਸੇ ਵੀ ਤਰ੍ਹਾਂ ਦਾ ਵਾਅਦਾ ਨਹੀਂ ਕਰ ਸਕਦੇ ਕਿਉਂਕਿ ਇਹ ਸਿੱਧੇ ਤੌਰ 'ਤੇ ਕਾਨੂੰਨ ਦੀ ਉਲੰਘਣਾ ਹੈ ਅਤੇ ਚੋਣ ਜ਼ਾਬਤੇ ਦੀ ਵੀ ਉਲੰਘਣਾ ਹੈ।