ਫਰੀਦਕੋਟ 'ਚ 20 ਲੱਖ ਰੁਪਏ ਦੇ ਮਾਮਲੇ 'ਚ ਵੱਡਾ ਖੁਲਾਸਾ, ਰਕਮ ਕੀਤੀ ਜਾਵੇਗੀ ਰਿਕਵਰ - ਬਾਬਾ ਦਿਆਲ ਦਾਸ ਕਤਲ ਮਾਮਲੇ
Published : Mar 6, 2024, 10:01 PM IST
2019'ਚ ਫਰੀਦਕੋਟ ਜਿਲ੍ਹੇ ਦੇ ਪਿੰਡ ਸੁਖੀਆ ਡੇਰੇ ਦੇ ਮੁੱਖੀ ਬਾਬਾ ਦਿਆਲ ਦਾਸ ਦੇ ਕਤਲ ਮਾਮਲੇ ਵਿੱਚ ਸ਼ਿਕਾਇਤ ਕਰਤਾ ਤੋਂ ਫਰੀਦਕੋਟ ਆਈਜੀ ਦੇ ਨਾਮ 'ਤੇ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਦੇ ਵਿੱਚ ਤਤਕਾਲੀ ਐਸਪੀ ਗਗਨੇਸ਼ ਕੁਮਾਰ ਸ਼ਰਮਾ ਅਤੇ ਠੇਕੇਦਾਰ ਜਸਵਿੰਦਰ ਜੱਸੀ ਨੂੰ ਅੱਜ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਹਨਾਂ ਦੋਹਾਂ ਵੱਲੋਂ ਕੱਲ ਫਿਰੋਜਪੁਰ ਵਿਜੀਲੈਂਸ ਅੱਗੇ ਆਤਮਸਮਰਪਣ ਕੀਤਾ ਗਿਆ ਸੀ। ਜਿਸ ਤੋਂ ਬਾਅਦ ਅੱਜ ਇਹਨਾਂ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਦੋਹਾਂ ਦਾ 2 ਦਿਨਾਂ ਦਾ ਪੁਲਿਸ ਰਿਮਾਂਡ ਲਿਆ ਗਿਆ। ਜ਼ਿਕਰਯੋਗ ਹੈ ਕਿ ਇਸ ਮਾਮਲੇ ਦੇ ਵਿੱਚ ਡੀਐਸਪੀ ਸੁਸ਼ੀਲ ਕੁਮਾਰ ਅਤੇ ਸਬ ਇੰਸਪੈਕਟਰ ਖੇਮ ਚੰਦ ਪ੍ਰਾਸ਼ਰ ਅਤੇ ਇਕ ਹੋਰ ਵਿਅਕਤੀ ਦੀ ਪਹਿਲਾਂ ਹੀ ਗ੍ਰਿਫਤਾਰ ਹੋ ਚੁੱਕੇ ਹਨ । ਇਸ ਸਬੰਧ ਦੇ ਵਿੱਚ ਵਿਜੀਲੈਂਸ ਦਾ ਕਹਿਣਾ ਹੈ ਕਿ ਇਹਨਾਂ ਵੱਲੋਂ ਜੋ 20 ਲੱਖ ਰੁਪਏ ਦੀ ਰਿਸ਼ਵਤ ਲਈ ਗਈ ਸੀ ਉਹ ਰਿਕਵਰ ਕਰਨੀ ਹੈ। ਹੁਣ ਵੀਰਵਾਰ ਨੂੰ ਦੋਹਾਂ ਨੂੰ ਫਿਰ ਤੋਂ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।