ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦਾ ਵੱਡਾ ਬਿਆਨ ਆਇਆ ਸਾਹਮਣੇ, ਕਿਹਾ- 'ਮੈਂ ਅਕਾਲੀ ਦਲ 'ਚ ਹਾਂ, ਅਕਾਲੀ ਦਲ 'ਚ ਰਹਾਂਗਾ' - Minister Sikandar Singh Maluka - MINISTER SIKANDAR SINGH MALUKA
Published : Apr 12, 2024, 7:04 PM IST
ਬਠਿੰਡਾ: ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਸਨ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਜੱਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਗੁਰੂ ਮਹਾਰਾਜ ਦੀ ਹਜੂਰੀ ਵਿੱਚ ਗਿਆਨੀ ਹਰਪ੍ਰੀਤ ਸਿੰਘ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਸਾਬਕਾ ਆਈਏਐਸ ਅਧਿਕਾਰੀ ਪਰਮਪਾਲ ਕੌਰ ਮਲੂਕਾ ਦੇ ਭਾਜਪਾ ਵਿੱਚ ਸ਼ਾਮਿਲ ਤੋਂ ਬਾਅਦ ਦੇ ਨਾਲ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਮੈਂ ਆਪਣੇ ਪਰਿਵਾਰ ਨੂੰ ਭਾਜਪਾ ਵਿੱਚ ਜਾਣ ਤੋਂ ਰੋਕਿਆ ਪਰ ਉਹ ਮੰਨੇ ਨਹੀਂ। 'ਮੈਂ ਅਕਾਲੀ ਦਲ 'ਚ ਹਾਂ, ਅਕਾਲੀ ਦਲ 'ਚ ਰਹਾਂਗਾ'। ਉਨ੍ਹਾਂ ਨੇ ਆਪਣੇ ਨੂੰਹ ਪੁੱਤ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਤੇ ਕਿਹਾ ਕਿ ਇਸ ਬਾਰੇ ਉਹ ਆਪ ਹੀ ਦੱਸ ਸਕਦੇ ਹਨ।