ਮੋਗਾ ਕੋਟਕਪੂਰਾ ਬਾਈਪਾਸ 'ਤੇ ਸ਼ਰਧਾਲੂਆਂ ਨਾਲ ਭਰੇ ਟੈਂਪੂ ਟਰੈਵਲਰ ਤੇ ਟਰਾਲੀ ਵਿਚਾਲੇ ਹੋਈ ਟੱਕਰ, 8 ਦੇ ਕਰੀਬ ਸ਼ਰਧਾਲੂ ਜ਼ਖਮੀ - pilgrims were injured
Published : Mar 19, 2024, 11:14 AM IST
ਮੋਗਾ ਦੇ ਕੋਟਕਪੂਰਾ ਬਾਈਪਾਸ 'ਤੇ ਦੇਰ ਸ਼ਾਮ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ ਜਦੋਂ ਸ਼ਰਧਾਲੂਆਂ ਨਾਲ ਭਰਿਆ ਇੱਕ ਟੈਂਪੂ ਟਰੈਵਲਰ ਇੱਕ ਟਰੈਕਟਰ ਨਾਲ ਟਕਰਾ ਗਿਆ। ਇਸ ਹਾਦਸੇ 'ਚ 8 ਦੇ ਕਰੀਬ ਸ਼ਰਧਾਲੂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸੜਕ ਸੁਰੱਖਿਆ ਦੀ ਮਦਦ ਨਾਲ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਫੋਰਸ ਅਤੇ ਸਮਾਜ ਸੇਵੀ ਸੰਸਥਾਵਾਂ ਦਾਖਿਲ ਕਰਵਾਇਆ ਗਿਆ ਹੈ, ਜਿੱਥੇ ਕੁਝ ਜ਼ਖਮੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ, ਖੁਸ਼ਕਿਸਮਤੀ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਸਥਾਨਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸ਼ਰਧਾਲੂਆਂ ਨਾਲ ਭਰਿਆ ਟੈਂਪੂ ਟਰੈਵਲਰ ਨਵਾਂ ਸ਼ਹਿਰ ਤੋਂ ਗੁਰੂ ਧਾਮਾਂ ਦੇ ਦਰਸ਼ਨਾਂ ਲਈ ਪਹਿਲਾਂ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਫਿਰ ਮੁਕਤਸਰ ਅਤੇ ਦਮਦਮਾ ਸਾਹਿਬ ਵੱਲ ਚੱਲਿਆ ਅਤੇ ਮੋਗਾ ਕੋਟਕਪੂਰੇ ਤੋਂ ਲੰਘਦਿਆਂ ਦਮਦਮਾ ਸਾਹਿਬ ਤੋਂ ਵਾਪਸ ਨਵਾਂ ਸ਼ਹਿਰ ਜਾ ਰਿਹਾ ਸੀ। ਬਾਈਪਾਸ 'ਤੇ ਅੱਗੇ ਸਾਈਡ ਤੋਂ ਆ ਰਹੇ ਟਰੈਕਟਰ ਦੀ ਟਰਾਲੀ ਨਾਲ ਟੱਕਰ ਹੋ ਗਈ ਅਤੇ ਇਹ ਲੋਕ ਹਾਦਸੇ ਦਾ ਸ਼ਿਕਾਰ ਹੋ ਗਏ। ਪੁਲਿਸ ਅਧਿਕਾਰੀ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਸ ਹਾਦਸੇ 'ਚ ਚਾਰ-ਪੰਜ ਵਿਅਕਤੀ ਜ਼ਖਮੀ ਹੋ ਗਏ ਹਨ।ਉਹਨਾਂ ਦਾ ਲਿੲਜ ਕਰਵਾਇਆ ਜਾ ਰਿਹਾ ਹੈ। ਹਾਦਸੇ ਵਿਚ ਗਲਤੀ ਕਿਸ ਦੀ ਸੀ ਇਸ ਦੀ ਜਾਂਚ ਕੀਤੀ ਜਾ ਰਹੀ ਹੈ।