ਪੰਜਾਬ

punjab

ਸੰਯੁਕਤ ਕਿਸਾਨ ਮੋਰਚੇ ਦੇ ਵੱਲੋਂ ਕਾਂਗਰਸ ਪਾਰਟੀ ਦੇ ਐਮਪੀ ਦੇ ਨਾਮ ਦਿੱਤਾ ਗਿਆ ਮੰਗ ਪੱਤਰ - SKM Dimand Latter to MP

By ETV Bharat Punjabi Team

Published : Jul 17, 2024, 2:51 PM IST

ਕਾਂਗਰਸ ਪਾਰਟੀ ਦੇ ਐਮਪੀ ਦੇ ਨਾਮ ਦਿੱਤਾ ਮੰਗ ਪੱਤਰ (ETV Bharat Fatehgarh Sahib)

ਸੰਯੁਕਤ ਕਿਸਾਨ ਮੋਰਚੇ ਦੇ ਵੱਲੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਸੰਸਦ ਡਾਕਟਰ ਅਮਰ ਸਿੰਘ ਦੇ ਨਾਮ ਉਨ੍ਹਾਂ ਦੇ ਬੇਟੇ ਕਾਮਿਲ ਅਮਰ ਸਿੰਘ ਨੂੰ ਮੰਗਾਂ ਸਬੰਧੀ ਇੱਕ ਮੰਗ ਪੱਤਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦਿੱਤਾ ਗਿਆ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨਾਂ ਹਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਦਿੱਲੀ ਵਿਖੇ ਸੰਘਰਸ਼ ਚੱਲ ਰਿਹਾ ਸੀ ਤਾਂ ਉਨ੍ਹਾਂ ਦੀਆਂ ਮੰਗਾਂ ਕੇਂਦਰ ਸਰਕਾਰ ਵੱਲੋਂ ਮੰਨ ਲਈਆਂ ਗਈਆਂ ਸਨ। ਪਰ ਉਨ੍ਹਾਂ ਨੂੰ ਹਜੇ ਤੱਕ ਪੂਰਾ ਨਹੀਂ ਕੀਤਾ ਗਿਆ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਲਖੀਮਪੁਰ ਖੀਰੀ ਵਿੱਚ ਹੋਈ ਘਟਨਾ ਦੇ ਮੁਲਜ਼ਮਾਂ ਨੂੰ ਸਜ਼ਾ ਨਹੀਂ ਦਿੱਤੀ ਗਈ ਅਤੇ ਸਵਾਮੀ ਨਾਥਨ ਦੀ ਰਿਪੋਰਟ ਨੂੰ ਵੀ ਲਾਗੂ ਨਹੀਂ ਕੀਤਾ ਗਿਆ। ਜਿਸ ਦੇ ਵੱਲ ਧਿਆਨ ਦਿਵਾਉਣ ਦੇ ਲਈ ਉਨ੍ਹਾਂ ਵੱਲੋਂ ਚੁਣੇ ਗਏ ਐਮਪੀ ਨੂੰ ਮੰਗ ਪੱਤਰ ਦਿੱਤਾ ਗਿਆ ਹੈ ਤਾਂ ਜੋ ਉਹ ਉਨ੍ਹਾਂ ਦੀ ਸੰਸਦ ਦੇ ਵਿੱਚ ਆਵਾਜ਼ ਉਠਾ ਸਕਣ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਹੱਲ ਕਰਵਾਉਣ।

ABOUT THE AUTHOR

...view details