ਸਰਹਿੰਦ 'ਚ ਫਾਸਟ ਫੂਡ ਦੀ ਦੁਕਾਨ 'ਚ ਲੱਗੀ ਅੱਗ, ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ - fire broke out in a fast food shop - FIRE BROKE OUT IN A FAST FOOD SHOP
Published : Aug 2, 2024, 5:25 PM IST
ਸ੍ਰੀ ਫਤਿਹਗੜ੍ਹ ਸਾਹਿਬ : ਸਰਹਿੰਦ ਚਾਰ ਨੰਬਰ ਚੁੰਗੀ ਨੇੜੇ ਫਾਸਟ ਫੂਡ ਦੀ ਇੱਕ ਦੁਕਾਨ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਵਿਖੇ ਕੰਮ ਕਰਨ ਵਾਲੇ ਅਨੁਜ ਕੌਸ਼ਲ ਨੇ ਦੱਸਿਆ ਕਿ ਸਵੇਰੇ ਕਰੀਬ 10 ਵਜੇ ਉਹਨਾਂ ਨੂੰ ਸੂਚਨਾ ਮਿਲੀ ਕਿ ਦੁਕਾਨ ਵਿੱਚੋਂ ਕਾਫੀ ਧੂਆਂ ਨਿਕਲ ਰਿਹਾ ਹੈ, ਜਿਸ ਤੋਂ ਬਾਅਦ ਉਹਨਾਂ ਨੇ ਫਾਇਰ ਬ੍ਰਿਗੇਡ ਸਰਹਿਦ ਵਿਖੇ ਸੂਚਿਤ ਕੀਤਾ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਮੌਕੇ ਤੇ ਪਹੁੰਚੀ ਕਾਬੂ ਪਾਇਆ ਗਿਆ। ਇਸ ਫਾਇਰਸ ਅਫਸਰ ਹਰਪ੍ਰੀਤ ਸਿੰਘ ਦੀ ਟੀਮ ਵੱਲੋਂ ਬੜੀ ਮਸ਼ੱਕਤ ਨਾਲ ਅੱਗ ਤੇ ਕਾਬੂ ਪਾਇਆ ਗਿਆ ਪ੍ਰੰਤੂ ਦੁਕਾਨ ਵਿੱਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ । ਸਰਹਿੰਦ ਫਾਇਰ ਗੇਟ ਦੇ ਫਾਇਰ ਆਫਿਸਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਉਹ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਅੱਗ 'ਤੇ ਕਾਬੂ ਪਾ ਲਿਆ ਗਿਆ । ਉਹਨਾਂ ਦੱਸਿਆ ਕਿ ਮੁਢਲੀ ਪੜਤਾਲ ਵਿੱਚ ਸਾਹਮਣੇ ਆਇਆ ਹੈ ਕਿ ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਹੈ।