ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼, 10 ਹਜ਼ਾਰ ਰੁਪਏ ਲਈ ਕਰਦਾ ਸੀ ਫਾਇਰਿੰਗ - The gang was exposed
Published : Jul 25, 2024, 10:53 AM IST
ਅੰਮ੍ਰਿਤਸਰ ਦਿਹਾਤੀ ਐਸਐਸਪੀ ਸਤਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਮਾੜੇ ਅੰਸਰਾਂ ਤੇ ਲੁੱਟਾਂ ਖੋਹਾਂ ਤੇ ਨਸ਼ੇ ਦੀ ਵਾਰਦਾਤਾਂ ਕਰਨ ਵਾਲਿਆਂ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ। ਜਦੋਂ ਪੁਲਿਸ ਨੇ ਜੰਡਿਆਲਾ ਗੁਰੂ ਵਿੱਚ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ। ਜਾਣਕਾਰੀ ਦਿੰਦਿਆਂ ਡੀ.ਐਸ.ਪੀ ਜੰਡਿਆਲਾ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਜੰਡਿਆਲਾ ਦੇ ਕੁਝ ਵਪਾਰੀਆਂ ਨੂੰ ਵਟਸਐਪ 'ਤੇ ਵਿਦੇਸ਼ੀ ਨੰਬਰਾਂ ਤੋਂ ਫੋਨ ਕਰਕੇ ਫਿਰੌਤੀ ਦੀ ਮੰਗ ਕੀਤੀ ਗਈ ਸੀ ਅਤੇ ਫਿਰੌਤੀ ਨਾ ਦੇਣ ਦੀ ਸੂਰਤ 'ਚ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ। ਉਨ੍ਹਾਂ ਦੇ ਘਰਾਂ 'ਤੇ ਨਾਜਾਇਜ਼ ਗੋਲੀਆਂ ਚਲਾਈਆਂ ਗਈਆਂ ਸਨ। ਉਨ੍ਹਾਂ ਨੇ ਕਿਹਾ ਕਿ ਅਸੀ ਆਪਣੇ ਜਿਲ੍ਹੇ ਦੀਆਂ ਪੁਲਿਸ ਟੀਮਾਂ ਇਸ ਕੇਸ ਦੇ ਵਿੱਚ ਲਗਾਈਆਂ ਹੋਈਆਂ ਸਨ। ਉਨ੍ਹਾਂ ਕਿਹਾ ਕਿ ਜਿਸ ਦੇ ਚਲਦੇ ਥਾਣਾ ਜੰਡਿਆਲਾ ਗੁਰੂ ਦੇ ਪੁਲਿਸ ਅਧਿਕਾਰੀ ਮੁਖਤਿਆਰ ਸਿੰਘ ਤੇ ਏਐਸਆਈ ਰਾਜ ਬੀਰ ਸਿੰਘ ਨੂੰ ਇਸ ਦੀ ਸਫਲਤਾ ਹਾਸਿਲ ਹੋਈ।