ਸਲਾਣੀ ਪਿੰਡ ਦੀ ਧੀ ਹਰਿਆਣਾ ਜੁਡੀਸ਼ੀਅਲ 'ਚ 34ਵਾਂ ਰੈਂਕ ਹਸਿਲ ਕਰਕੇ ਬਣੀ ਜੱਜ, ਪੰਜਾਬ ਦਾ ਨਾਂ ਕੀਤਾ ਰੌਸ਼ਨ - GIRL FROM VILLAGE SALANI JUDGE
Published : Oct 17, 2024, 11:34 AM IST
ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਸਲਾਣੀ ਦੀ ਲੜਕੀ ਪਵਨਪ੍ਰੀਤ ਕੌਰ ਹਰਿਆਣਾ ਜੁਡੀਸ਼ੀਅਲ ਵਿੱਚ 34ਵਾਂ ਰੈਂਕ ਹਸਿਲ ਕਰਕੇ ਜੱਜ ਬਣੀ ਹੈ। ਪਵਨਪ੍ਰੀਤ ਦੇ ਜੱਜ ਬਣਨ 'ਤੇ ਮਾਪਿਆਂ ਵੱਲੋਂ ਸਭ ਦਾ ਮੂੰਹ ਮਿਠਾ ਕਰਵਾਇਆ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਪਵਨਪ੍ਰੀਤ ਨੇ ਆਪਣੀ ਕਾਮਯਾਬੀ ਦਾ ਸਿਹਰਾ ਮਾਪਿਆਂ ਅਤੇ ਆਪਣੇ ਅਧਿਆਪਕਾਂ ਨੂੰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸਾਨੂੰ ਹਮੇਸ਼ਾ ਆਪਣਾ ਬੈਸਟ ਦਿੰਦੇ ਹੋਏ ਆਪਣਾ ਮੁਕਾਮ ਹਾਸਿਲ ਕਰਨ ਦੇ ਯਤਨ ਕਰਦੇ ਰਹਿਣਾ ਚਾਹੀਦਾ ਹੈ ਕਿਉਕਿ ਕੋਸ਼ਿਸ਼ ਕਰਨ ਵਾਲਿਆ ਦੀ ਕਦੇ ਹਾਰ ਨਹੀਂ ਹੁੰਦੀ। ਉਨ੍ਹਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਅਫਸਰ ਬਣਨ ਦਾ ਸੁਪਨਾ ਬਚਪਨ ਤੋਂ ਹੀ ਸੀ ਜਿਸ ਕਰਕੇ ਉਨ੍ਹਾਂ ਦੇ ਵੱਲੋਂ ਮਿਹਨਤ ਕੀਤੀ ਗਈ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਪਵਨਪ੍ਰੀਤ ਕੌਰ ਦੇ ਮਾਤਾ-ਪਿਤਾ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਹੈ ਕਿ ਉਨ੍ਹਾਂ ਦੀ ਬੱਚੀ ਅੱਜ ਜੱਜ ਬਣ ਗਈ ਹੈ।