ਕਾਰ ਅਤੇ ਟਿੱਪਰ ਵਿਚਾਲੇ ਹੋਈ ਆਹਮੋ-ਸਾਹਮਣੇ ਟੱਕਰ, ਕਾਰ ਦੇ ਉੱਡੇ ਪਰਖੱਚੇ, ਚਾਲਕ ਗੰਭੀਰ ਰੂਪ 'ਚ ਜ਼ਖਮੀ - ਸੜਕ ਹਾਦਸਾ
Published : Jan 25, 2024, 10:23 AM IST
ਸੁਲਤਾਨਪੁਰ ਲੋਧੀ ਦੇ ਤਾਸ਼ਪੁਰ-ਡਡਵਿੰਡੀ ਮੁੱਖ ਮਾਰਗ ਉੱਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਘਟਨਾ ਸਾਹਮਣੇ ਆਈ ਹੈ। ਇਸ ਹਾਦਸੇ ਦੌਰਾਨ ਕਾਰ ਅਤੇ ਟਿੱਪਰ ਵਿਚਾਲੇ ਆ-ਮੋ ਸਾਹਮਣੇ ਦੀ ਟੱਕਰ ਹੁੰਦੀ ਹੈ ਜਿਸ ਵਿੱਚ ਕਾਰ ਦੇ ਪਰਖੱਚੇ ਉੱਡ ਜਾਂਦੇ ਹਨ। ਹਾਲਾਂਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਦੂਜੇ ਪਾਸੇ ਕਾਰ ਚਾਲਕ ਵੀ ਗੰਭੀਰ ਰੂਪ ਵਿੱਚ ਜ਼ਖਮੀ ਹੋਇਆ ਹੈ, ਜੋ ਕਿ ਫਿਲਹਾਲ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿਖੇ ਜ਼ੇਰ ਏ ਇਲਾਜ ਦੱਸਿਆ ਜਾ ਰਿਹਾ ਹੈ। ਉੱਧਰ ਪੁਲਿਸ ਵੱਲੋਂ ਮੌਕੇ ਉੱਤੇ ਪਹੁੰਚ ਕੇ ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਹਾਦਸੇ ਕਿਵੇਂ ਵਾਪਰਿਆਂ ਜਾਂਚ ਦਾ ਵਿਸ਼ਾ ਹੈ ਪਰ ਫਿਲਹਾਲ ਉਨ੍ਹਾਂ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਆਰੰਭੀ ਗਈ ਹੈ।