ਨਵੇਂ ਸਾਲ 2025 ਦੇ ਆਗਾਜ਼ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤ ਹੋ ਰਹੀ ਹੈ ਨਤਮਸਤਕ - NEW YEAR 2025
Published : Jan 1, 2025, 1:33 PM IST
ਨਵੇਂ ਸਾਲ 2025 ਦੇ ਆਗਾਜ਼ ਮੌਕੇ ਸੰਗਤਾਂ ਵੱਲੋਂ ਧਾਰਮਿਕ ਅਸਥਾਨਾਂ ਉੱਤੇ ਨਤਮਸਤਕ ਹੋ ਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸਵੇਰ ਤੋਂ ਹੀ ਸੰਗਤ ਹਾਜ਼ਰੀ ਲਵਾ ਰਹੀ ਹੈ ਅਤੇ ਆਪਣੇ ਨਵੇਂ ਸਾਲ ਦੀ ਸ਼ੁਰੂਆਤ ਗੁਰੂ ਘਰ ਨਤਮਸਤਕ ਹੋ ਕੇ ਕਰ ਰਹੀ ਹੈ, ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਨੇ ਦੱਸਿਆ ਕਿ ਭਾਵੇਂ ਕਿ ਸਿੱਖ ਕੌਮ ਦਾ ਨਵਾਂ ਸਾਲ ਇੱਕ ਚੇਤ ਨੂੰ ਸ਼ੁਰੂ ਹੁੰਦਾ ਹੈ, ਪਰ ਅੰਗਰੇਜ਼ੀ ਮਹੀਨਿਆਂ ਮੁਤਾਬਕ ਅੱਜ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਸਵੇਰ ਤੋਂ ਹੀ ਤਖ਼ਤ ਸਾਹਿਬ ਨਤਮਸਤਕ ਹੋ ਰਹੀਆਂ ਹਨ, ਉਹਨਾਂ ਦੱਸਿਆ ਕਿ ਸੰਗਤ ਦੀ ਆਮਦ ਨੂੰ ਦੇਖਦੇ ਹੋਏ ਤਖ਼ਤ ਸਾਹਿਬ ਵਿਖੇ ਰਿਹਾਇਸ਼ ਅਤੇ ਲੰਗਰਾਂ ਦੇ ਖਾਸ ਪ੍ਰਬੰਧ ਕੀਤੇ ਗਏ ਹਨ।