ਨਿਊ ਚੰਡੀਗੜ੍ਹ ਸਥਿਤ ਬਿਜਲੀ ਗਰਿੱਡ ਨੂੰ ਲੱਗੀ ਭਿਆਨਕ ਅੱਗ; ਵੀਡੀਓ ਆਈ ਸਾਹਮਣੇ, ਸ਼ਹਿਰ ਦੀ ਬਿਜਲੀ ਠੱਪ - ਨਿਊ ਚੰਡੀਗੜ੍ਹ ਚ ਲੱਗੀ ਭਿਆਨਕ ਅੱਗ
Published : Mar 11, 2024, 11:51 AM IST
ਚੰਡੀਗੜ੍ਹ : ਅੱਜ ਸਵੇਰੇ ਨਿਊ ਚੰਡੀਗੜ੍ਹ ਸਥਿਤ ਮਾਜਰਾ ਦੇ ਬਿਜਲੀ ਗਰਿੱਡ ਨੂੰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਪੂਰੇ ਨਿਊ ਚੰਡੀਗੜ੍ਹ ਅਤੇ ਆਸਪਾਸ ਦੇ ਚਾਰ ਦਰਜਨ ਪਿੰਡਾਂ ਦੀ ਬਿਜਲੀ ਸਪਲਾਈ ਠੱਪ ਹੋ ਗਈ। ਫਿਲਹਾਲ ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ ਵੱਲੋਂ ਮੌਕੇ 'ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ ਜਾ ਰਿਹਾ ਹੈ ਅਤੇ ਨਾਲ ਹੀ ਲੋਕਾਂ ਨੂੰ ਕਿਸੀ ਤਰ੍ਹਾਂ ਦਾ ਕੋਈ ਨੁਕਸਾਨ ਨਾ ਹੋਵੇ ਇਸ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਸਥਾਨਕ ਲੋਕਾਂ ਦੀ ਆਵਾਜਾਈ ਦੇ ਰਾਹ ਬੰਦ ਕੀਤੇ ਗਏ ਹਨ, ਤਾਂ ਜੋ ਕਿਸੇ ਕਿਸਮ ਦਾ ਕੋਈ ਹੋਰ ਨੁਕਸਾਨ ਨਾ ਹੋਵੇ। ਉਥੇ ਹੀ ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਰਨਾ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਅੱਗ ਲੱਗੀ ਕਿਵੇਂ।ਇਸ ਹਾਦਸੇ ਦੀਆਂ ਵੀਡੀਓ ਸਾਹਮਣੇ ਆਈਆਂ ਹਨ ਜਿੰਨਾ ਵਿੱਚ ਸਾਫ ਦੇਖਿਆ ਜਾ ਸਕਦਾ ਹੈ ਕਿ ਅੱਗ ਕਿੰਨੀ ਭਿਆਨਕ ਹੈ ਅਤੇ ਅਸਮਾਨ ਤੱਕ ਇਸ ਦੀਆਂ ਲਾਟਾਂ ਪਹੁੰਚ ਰਹੀਆਂ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਮਾਮਲੇ ਸਾਹਮਣੇ ਆ ਚੁਕੇ ਹਨ।