ਰੂਹ ਕਬਾਊ ਘਟਨਾ: ਪਤੀ ਨੇ ਹੀ ਪਤਨੀ ਦਾ ਕਰ ਦਿੱਤਾ ਕਤਲ, ਵਾਰਦਾਤ ਤੋਂ ਬਾਅਦ ਫਰਾਰ ਹੋਇਆ ਮੁਲਜ਼ਮ - Wife killed by husband - WIFE KILLED BY HUSBAND
Published : May 19, 2024, 5:21 PM IST
ਫਰੀਦਕੋਟ: ਫਰੀਦਕੋਟ ਦੇ ਕੋਟਕਪੂਰਾ ਦੇ ਮੁਹੱਲਾ ਨਿਰਮਾਣਪੁਰਾ ਵਿੱਚ ਇੱਕ ਪ੍ਰਵਾਸੀ ਵਿਅਕਤੀ ਵੱਲੋਂ ਆਪਣੀ ਘਰਵਾਲੀ ਦਾ ਗੱਲ ਘੁੱਟ ਕੇ ਕਤਲ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ ਅਤੇ ਇਸ ਮਾਮਲੇ ਵਿੱਚ ਥਾਣਾ ਸਿਟੀ ਪੁਲਿਸ ਨੇ ਮ੍ਰਿਤਕਾ ਦੇ ਭਰਾ ਦੀ ਸ਼ਿਕਾਇਤ ਤੋਂ ਬਾਅਦ ਸੰਦੀਪ ਕੁਮਾਰ ਨਾਮਕ ਮਜ਼ਦੂਰ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਸੰਦੀਪ ਕੁਮਾਰ ਨਿਰਮਾਣਪੁਰਾ ਵਿੱਚ ਆਪਣੀ ਘਰਵਾਲੀ ਰੀਨਾ ਰਾਣੀ ਅਤੇ ਚਾਰ ਬੱਚਿਆਂ ਦੇ ਨਾਲ ਰਹਿੰਦਾ ਸੀ। ਜਿੱਥੇ ਕਿ ਉਹ ਆਪਣੀ ਘਰਵਾਲੀ ਨੂੰ ਤੰਗ ਪਰੇਸ਼ਾਨ ਕਰ ਰਿਹਾ ਸੀ ਅਤੇ ਉਸ ਪਾਸੋਂ ਸ਼ਰਾਬ ਪੀਣ ਵਾਸਤੇ ਪੈਸਿਆਂ ਦੀ ਡਿਮਾਂਡ ਕਰਦਾ ਸੀ। ਇੱਕ ਦਿਨ ਪਹਿਲਾਂ ਵੀ ਉਸ ਵੱਲੋਂ ਆਪਣੀ ਘਰਵਾਲੀ ਤੋਂ ਸ਼ਰਾਬ ਲਈ ਪੈਸਿਆਂ ਦੀ ਮੰਗ ਕੀਤੀ ਗਈ ਅਤੇ ਜਦੋਂ ਉਸਨੇ ਪੈਸੇ ਦੇਣ ਤੋਂ ਇਨਕਾਰ ਕੀਤਾ ਤਾਂ ਉਸ ਨੇ ਮਾਰਕੁੱਟ ਕੀਤੀ ਅਤੇ ਚੁੰਨੀ ਦੇ ਨਾਲ ਗੱਲ ਘੁੱਟ ਕੇ ਉਸਦਾ ਕਤਲ ਕਰ ਦਿੱਤਾ। ਇਸ ਪੂਰੇ ਮਾਮਲੇ ਵਿੱਚ ਮ੍ਰਿਤਕਾ ਦੇ ਭਰਾ ਰਾਮਤਾਂਤੀ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਹੈ ਅਤੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਸੰਦੀਪ ਕੁਮਾਰ ਉਸਦੀ ਭੈਣ ਨੂੰ ਤੰਗ ਪਰੇਸ਼ਾਨ ਕਰ ਰਿਹਾ ਸੀ।