ਪੰਜਾਬ

punjab

ETV Bharat / videos

ਜ਼ੇਲ੍ਹ ਤੋਂ ਜ਼ਮਾਨਤ 'ਤੇ ਬਾਹਰ ਆਏ ਵਿਅਕਤੀ ਦੀ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼ - MURDER IN TARN TARAN

By ETV Bharat Punjabi Team

Published : Dec 24, 2024, 8:02 PM IST

ਤਰਨਤਾਰਨ: ਤਰਨਤਾਰਨ ਦੇ ਪਿੰਡ ਪੱਖੋਕੇ ਦੇ ਨੇੜੇ ਜੇਲ੍ਹ ਤੋਂ ਜ਼ਮਾਨਤ 'ਤੇ ਬਾਹਰ ਆਏ ਵਿਅਕਤੀ ਦੀ ਭੇਦਭਰੀ ਹਾਲਤ ਵਿੱਚ ਲਾਸ਼ ਮਿਲੀ ਹੈ। ਮ੍ਰਿਤਕ ਦੀ ਛਾਤੀ ਵਿੱਚ ਗੋਲੀ ਮਾਰੀ ਗਈ ਹੈ। ਮ੍ਰਿਤਕ ਦੀ ਪਹਿਚਾਣ ਖਡੂਰ ਸਾਹਿਬ ਵਾਸੀ ਲਵਪ੍ਰੀਤ ਸਿੰਘ ਵੱਜੋਂ ਹੋਈ ਹੈ। ਮ੍ਰਿਤਕ ਤੇ ਥਾਣਾ ਗੋਇੰਦਵਾਲ ਸਾਹਿਬ ਵਿਖੇ ਵੱਖ-ਵੱਖ ਜੁਰਮ ਦੀਆਂ ਧਰਾਵਾਂ ਤਹਿਤ ਮਾਮਲੇ ਦਰਜ ਸਨ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਨਸ਼ੇ ਪੱਤੇ ਕਰਨ ਦਾ ਆਦੀ ਸੀ ਬੀਤੇ ਦਿਨੀਂ ਘਰੋਂ ਗੁਰਦੁਆਰਾ ਟਾਹਲਾ ਸਾਹਿਬ ਜਾਣ ਲਈ ਕਹਿ ਕੇ ਗਿਆ ਸੀ ਪਰ ਵਾਪਸ ਨਹੀਂ ਪਰਤਿਆ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਦੇ ਮੁੰਡੇ ਦੀ ਲਾਸ਼ ਪਿੰਡ ਪੱਖੋਕੇ ਨੇੜੇ ਪੈਈ ਹੋਈ ਹੈ। ਜਿਸ ਦੀ ਛਾਤੀ ਵਿੱਚ ਗੋਲੀ ਮਾਰੀ ਗਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਕਿਸ ਵਿਅਕਤੀ ਵੱਲੋਂ ਉਸਦਾ ਕਤਲ ਕੀਤਾ ਗਿਆ ਹੈ। 

ABOUT THE AUTHOR

...view details