ਤਰਨ ਤਾਰਨ ਨੇੜੇ ਵਾਪਰਿਆ ਹਾਦਸਾ, ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾਂਦੇ ਨੌਜਵਾਨ ਅਤੇ ਔਰਤ ਦੀ ਹੋਈ ਦਰਦਨਾਕ ਮੌਤ - tqo died in Road Accident - TQO DIED IN ROAD ACCIDENT
Published : Apr 30, 2024, 9:17 AM IST
ਤਰਨ ਤਾਰਨ ਵਿਖੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਇਸ ਹਾਦਸੇ 'ਚ ਇੱਕ ਨੌਜਵਾਨ ਅਤੇ ਇੱਕ ਔਰਤ ਦੀ ਮੌਕੇ 'ਤੇ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਨੌਜਵਾਨ ਦਾ ਨਾਮ ਹਰਪ੍ਰੀਤ ਸਿੰਘ ਪੁੱਤਰ ਬੁੱਕਣ ਸਿੰਘ ਤੜਕੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਜਾ ਰਿਹਾ ਸੀ। ਇਸ ਦੌਰਾਨ ਅਚਾਨਕ ਪਿੰਡ ਸ਼ੇਰੋਂ ਵਿਖੇ ਕਿਸੇ ਵਾਹਨ ਨਾਲ ਟਕਰਾਉਣ ਕਾਰਨ ਮੌਤ ਹੋ ਗਈ। ਨੌਜਵਾਨ ਦੇ ਨਾਲ ਇੱਕ ਔਰਤ ਵੀ ਸੀ ਜਿਸ ਨੂੰ ਉਕਤ ਮ੍ਰਿਤਕ ਨੌਜਵਾਨ ਨੇ ਟੋਲ ਪਲਾਜ਼ਾ ਉਸਮਾਂ ਤੋਂ ਲਿਫਟ ਦਿੱਤੀ ਸੀ। ਜੋ ਕਿ ਆਪਣੇ ਪੇਕੇ ਘਰ ਜਾਣ ਲਈ ਨਿਕਲੀ ਸੀ ਪਰ ਇਸ ਹਾਦਸੇ ਵਿੱਚ ਉਸ ਦੀ ਵੀ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਮ੍ਰਿਤਕ ਔਰਤ ਦਾ ਨਾਮ ਸੁਰਿੰਦਰ ਕੌਰ ਛਿੰਦੋ ਉਮਰ 70 ਸਾਲ ਦੱਸੀ ਜਾ ਰਹੀ ਹੈ। ਉਥੇ ਹੀ ਇਸ ਹਾਦਸੇ ਤੋਂ ਬਾਅਦ ਨੌਜਵਾਨ ਦੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ ਹੈ। ਉਹਨਾਂ ਮੰਗ ਕੀਤੀ ਹੈ ਕਿ ਹਾਦਸੇ 'ਚ ਜ਼ਿੰਮੇਵਾਰ ਦੋਸ਼ੀਆਂ ਨੂੰ ਸਖਤ ਸਜ਼ਾ ਹੋਣੀ ਚਾਹੀਦੀ ਹੈ।