ਫਿਰੋਜ਼ਪੁਰ ਦੇ ਹਲਕਾ ਜੀਰਾ ਵਿੱਚ ਵਾਪਰਿਆ ਸੜਕ ਹਾਦਸਾ, ਬੱਸ ਤੇ ਕਾਰ ਦੀ ਹੋਈ ਭਿਆਨਕ ਟੱਕਰ - road accident - ROAD ACCIDENT
Published : Mar 27, 2024, 8:57 PM IST
ਫਿਰੋਜ਼ਪੁਰ ਦੇ ਹਲਕਾ ਜੀਰਾ ਦੇ ਮੱਲਾਂ ਵਾਲਾ ਰੋਡ ਉੱਤੇ ਅੱਜ ਉਸ ਸਮੇਂ ਇੱਕ ਦਰਦਨਾਕ ਹਾਦਸਾ ਵਾਪਰ ਗਿਆ ਜਦੋਂ ਇੱਕ ਪ੍ਰਾਈਵੇਟ ਬੱਸ ਅਤੇ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋਈ । ਇਸ ਹਾਦਸੇ ਦੌਰਾਨ ਜਿੱਥੇ ਦੋਨੋਂ ਵਾਹਨ ਬੁਰੀ ਤਰ੍ਹਾਂ ਨੁਕਸਾਨ ਹੋ ਗਿਆ ਹੈ। ਉੱਥੇ ਹੀ ਬੱਸ ਅਤੇ ਕਾਰ ਵਿੱਚ ਸਵਾਰ ਸਵਾਰੀਆਂ ਗੰਭੀਰ ਜ਼ਖਮੀ ਹੋ ਗਈਆਂ ਜਿਨ੍ਹਾਂ ਨੂੰ ਰਾਹਗੀਰਾਂ ਵੱਲੋਂ ਸਿਵਲ ਹਸਪਤਾਲ ਜੀਰਾ ਵਿਖੇ ਪਹੁੰਚਾਇਆ ਗਿਆ। ਖਬਰ ਮਿਲਣ ਤੇ ਮੌਕੇ ਉੱਤੇ ਪਹੁੰਚੇ ਜੀਰਾ ਤੋਂ ਆਪ ਵਿਧਾਇਕ ਨਰੇਸ਼ ਕਟਾਰੀਆ ਨੇ ਦੱਸਿਆ ਕਿ ਜੀਰਾ ਮੱਲਾ ਵਾਲਾ ਰੋਡ ਉੱਤੇ ਬੱਸ ਅਤੇ ਕਾਰ ਵਿਚਕਾਰ ਟੱਕਰ ਹੋਈ ਹੈ। ਉਨ੍ਹਾਂ ਕਿਹਾ ਕਿ ਜੇਸੀਬੀ ਵੱਲੋਂ ਕਰੜੀ ਮੁਸ਼ੱਕਤ ਤੋਂ ਬਾਅਦ ਕਾਰ ਚਾਲਕ ਨੂੰ ਬਾਹਰ ਕੱਢਿਆ ਗਿਆ ਹੈ। ਜਿਸ ਦੇ ਬਹੁਤ ਗੰਭੀਰ ਸੱਟਾਂ ਲੱਗੀਆਂ ਹਨ। ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਫਰੀਦਕੋਟ ਮੈਡੀਕਲ ਕਾਲਜ ਵਿਖੇ ਰੈਫਰ ਕੀਤਾ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।