ਸਕੂਲ ਬੱਸ ਦੀ ਮਹਿੰਦਰਾ ਪਿਕਅੱਪ ਗੱਡੀ ਨਾਲ ਹੋਈ ਭਿਆਨਕ ਟੱਕਰ - ROAD ACCIDENT
Published : Oct 26, 2024, 11:43 AM IST
ਸਰਹਿੰਦ ਦੇ ਸ਼ਮਸ਼ੇਰ ਨਗਰ ਚੌਂਕ ਨੇੜੇ ਇੱਕ ਸਕੂਲੀ ਬੱਸ ਵਿੱਚ ਮਹਿੰਦਰਾ ਪਿਕਅੱਪ ਦੀ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਾਰਨ ਇੱਕ ਬੱਚਾ ਅਤੇ ਬੱਸ ਵਿੱਚ ਮੌਜੂਦ ਮਹਿਲਾ ਹੈਲਪਰ ਜਖ਼ਮੀ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੱਸ ਦੇ ਚਾਲਕ ਬਰਿੰਦਰਜੀਤ ਸਿੰਘ ਨੇ ਦੱਸਿਆ ਕਿ ਉਹ ਸਕੂਲ ਬੱਸ ਵਿੱਚ ਬੱਚਿਆਂ ਨੂੰ ਲੈ ਕੇ ਸਰਹਿੰਦ ਤੋਂ ਮੰਡੋਫਲ ਵੱਲ ਨੂੰ ਜਾ ਰਿਹਾ ਸੀ ਤਾਂ ਮੰਡੋਫਲ ਵੱਲ ਨੂੰ ਆ ਰਹੀ ਇੱਕ ਮਹਿੰਦਰਾ ਪਿਕਅੱਪ ਨੇ ਬੱਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਬੱਸ ਵਿੱਚ ਇੱਕ ਮਹਿਲਾ ਹੈਲਪਰ ਰਾਣੋ ਅਤੇ ਇੱਕ ਬੱਚਾ ਜਖ਼ਮੀ ਹੋ ਗਿਆ। ਦੂਜੇ ਪਾਸੇ ਮੌਕੇ 'ਤੇ ਪਹੁੰਚੇ ਟਰੈਫਿਕ ਪੁਲਿਸ ਦੇ ਸਹਾਇਕ ਥਾਣੇਦਾਰ ਰਾਜਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਮਹਿੰਦਰਾ ਪਿੱਕਅੱਪ ਦੇ ਡਰਾਈਵਰ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਿਆ ਹੈ।