ਫਾਜ਼ਿਲਕਾ ਹਾਈਵੇਅ 'ਤੇ ਤੇਜ਼ ਰਫਤਾਰ ਕਾਰ ਨੇ ਦਰੜਿਆ ਜੁਗਾੜੁ ਰੇਹੜੀ ਚਾਲਕ, ਪਰਿਵਾਰ ਨੇ ਲਗਾਈ ਇਨਸਾਫ ਦੀ ਗੁਹਾਰ - A speeding car hit bike rider - A SPEEDING CAR HIT BIKE RIDER
Published : Jun 18, 2024, 12:20 PM IST
ਸ੍ਰੀ ਮੁਕਤਸਰ ਸਾਹਿਬ ਵਿਖੇ ਜਲਾਲਾਬਾਦ-ਫਾਜ਼ਿਲਕਾ ਹਾਈਵੇਅ 'ਤੇ ਪਿੰਡ ਘੁਬਾਇਆ ਨਜ਼ਦੀਕ ਕਾਰ ਅਤੇ ਮੋਟਰਸਾਈਕਲ ਜੁਗਾੜੂ ਰੇਹੜੀ ਦੇ ਵਿਚਾਲੇ ਹੋਈ ਦੌਰਾਨ ਇੱਕ ਦੀ ਮੌਤ ਹੋ ਗਈ। ਜਾਣਕਾਰੀ ਮ੍ਰਿਤਕ ਮੋਟਰਸਾਈਕਲ ਜੁਗਾੜੂ ਰੇਹੜੀ ਸਵਾਰ ਆਪਣੇ ਕੰਮ ਲਈ ਜਾ ਰਿਹਾ ਸੀ, ਤਾਂ ਉਸ ਨੂੰ ਰਾਹ ਵਿੱਚ ਜਾਂਦੇ ਹੋਏ ਪਿੰਡ ਘੁਬਾਇਆ ਵਿਖੇ ਦੁਪਹਿਰ ਸਮੇਂ ਕਾਰ ਚਾਲਕ ਨੇ ਟੱਕਰ ਮਾਰ ਦਿੱਤੀ। ਇਸ ਦੌਰਾਨ ਜ਼ਖਮੀਆਂ ਨੂੰ ਲੋਕਾਂ ਵੱਲੋਂ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਰੇਹੜੀ ਚਾਲਕ ਨੇ ਦਮ ਤੋੜ ਦਿੱਤਾ। ਹਾਦਸੇ ਤੋਂ ਤੁਰੰਤ ਬਾਅਦ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉਥੇ ਹੀ, ਪਰਿਵਾਰਿਕ ਮੈਂਬਰਾਂ ਨੇ ਇਨਸਾਫ ਦੀ ਗੁਹਾਰ ਲਗਾਈ ਹੈ। ਉਨ੍ਹਾਂ ਕਿਹਾ ਕਿ ਗਰੀਬ ਪਰਿਵਾਰ ਦਾ ਜੀਅ ਮਾਰਿਆ ਗਿਆ ਹੈ। ਪਿੱਛੇ ਪਰਿਵਾਰ ਵਿੱਚ ਛੋਟੇ ਬੱਚੇ ਹਨ। ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਮਿੱਠਨ ਕਬਾੜ ਦਾ ਕੰਮ ਕਰਦਾ ਸੀ, ਜੋ ਕਿ ਮੰਡੀ ਲਾਧੂਕਾ ਨਜ਼ਦੀਕ ਚੰਡੀਗੜ੍ਹ ਬਸਤੀ ਦਾ ਰਹਿਣ ਵਾਲਾ ਸੀ। ਪਰਿਵਾਰ ਦਾ ਕਹਿਣਾ ਕਿ ਉਸ ਦੇ ਛੋਟੇ ਛੋਟੇ ਬੱਚੇ ਹਨ ਅਤੇ ਉਹ ਘਰ ਵਿੱਚ ਇਕੱਲਾ ਹੀ ਕਮਾਉਣ ਵਾਲਾ ਸੀ। ਫਿਲਹਾਲ ਮ੍ਰਿਤਕ ਦਾ ਪੋਸਟਮਾਰਟਮ ਕਰਨ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।