ਮੁਲਾਜ਼ਮ ਖ਼ਿਲਾਫ਼ ਵਿਜੀਲੈਂਸ ਕੇਸ ਦਰਜ ਹੋਣ ਦੇ ਵਿਰੋਧ 'ਚ ਸਿਵਲ ਹਸਪਤਾਲ ਦੇ ਸਮੂਹ ਮੁਲਾਜ਼ਮ ਵੱਲੋਂ ਹੜਤਾਲ , ਮਰੀਜ਼ ਪਰੇਸ਼ਾਨ - strike by civil hospital employees - STRIKE BY CIVIL HOSPITAL EMPLOYEES
Published : Jul 15, 2024, 3:06 PM IST
ਬਠਿੰਡਾ ਦੇ ਇੱਕ ਮੁਲਾਜ਼ਮ ਖਿਲਾਫ ਵਿਜੀਲੈਂਸ ਕੇਸ ਦਰਜ ਹੋਣ ਦੇ ਵਿਰੋਧ ਵਿੱਚ ਸਿਵਲ ਹਸਪਤਾਲ ਦੇ ਸਮੂਹ ਮੁਲਾਜ਼ਮ ਵੱਲੋਂ ਹੜਤਾਲ ਕੀਤੇ ਜਾਣ ਕਾਰਨ ਹਸਪਤਾਲ ਵਿੱਚ ਇਲਾਜ ਕਰਾਉਣ ਆ ਰਹੇ ਮਰੀਜ਼ਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਿਵਲ ਹਸਪਤਾਲ ਵਿੱਚ ਭਾਵੇਂ ਕਿ ਕਈ ਡਾਕਟਰ ਆਪਣੀ ਓਪੀਡੀ ਵਿੱਚ ਮਰੀਜ਼ਾਂ ਨੂੰ ਦਵਾਈ ਦੇ ਰਹੇ ਹਨ ਪਰ OPD ਦੀ ਪਰਚੀ ਅਤੇ ਸਰਕਾਰੀ ਦਵਾਈ ਨਾ ਮਿਲਣ ਕਾਰਨ ਮਰੀਜ਼ ਪਰੇਸ਼ਾਨ ਹੋ ਰਹੇ ਹਨ। ਮਰੀਜ਼ਾਂ ਦਾ ਕਹਿਣਾ ਹੈ ਕਿ ਹੜਤਾਲ ਕਾਰਨ ਉਹਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਉਹਨਾਂ ਦੇ ਮੁਲਾਜ਼ਮ ਨੂੰ ਗਲਤ ਢੰਗ ਨਾਲ ਫਸਾਇਆ ਗਿਆ ਹੈ ਅਤੇ ਜਿੰਨਾ ਸਮਾਂ ਉਸਦੇ ਉੱਤੇ ਪਾਇਆ ਗਿਆ ਕੇਸ ਰੱਦ ਨਹੀਂ ਕੀਤਾ ਜਾਂਦਾ ਉਹਨਾਂ ਦਾ ਸੰਘਰਸ਼ ਜਾਰੀ ਰਹੇਗਾ।