ਗੋਇੰਦਵਾਲ ਸਾਹਿਬ ਵਿਖੇ ਸਕਰੈਪ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਮੌਕੇ 'ਤੇ ਨਹੀਂ ਪਹੁੰਚੀ ਫਾਇਰ ਬ੍ਰਿਗੇਡ - Terrible fire in the scrap factory - TERRIBLE FIRE IN THE SCRAP FACTORY
Published : Jun 15, 2024, 3:05 PM IST
ਤਰਨ ਤਾਰਨ : ਗੋਇੰਦਵਾਲ ਸਾਹਿਬ ਦੇ ਸਨਅਤੀ ਖੇਤਰ ਵਿੱਚ ਸਥਿਤ 368 ਨੰਬਰ ਸਕਰੈਪ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਕਾਰਨ ਫੈਕਟਰੀ ਮਾਲਕ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਭਿਆਨਕ ਰੂਪ ਵਿੱਚ ਲੱਗੀ ਅੱਗ 'ਤੇ ਕਾਬੂ ਪਾਉਣ ਲਈ ਸਥਾਨਕ ਲੋਕਾਂ ਵੱਲੋਂ ਹੀ ਯਤਨ ਕਰਕੇ ਅੱਗ ਬੁਝਾਈ ਗਈ ਕਿਉਂਕਿ ਮੌਕੇ 'ਤੇ ਫਾਇਰ ਬ੍ਰਿਗੇਡ ਦਾ ਕੋਈ ਅਧਿਕਾਰੀ ਨਹੀਂ ਪਹੁੰਚਿਆ। ਫੈਕਟਰੀ ਦੀ ਸਾਂਭ ਸੰਭਾਲ ਕਰਨ ਵਾਲੇ ਮੁਲਾਜ਼ਮ ਨੇ ਦੱਸਿਆ ਕਿ ਉਹਨਾਂ ਦਾ ਮਾਲਿਕ ਸ਼ਹਿਰ ਤੋਂ ਬਾਹਰ ਰਹਿੰਦਾ ਹੈ ਅਤੇ ਫੈਕਟਰੀ ਦੀ ਸੰਭਾਲ ਦਾ ਜ਼ਿੰਮਾ ਮੇਰੇ ਹੀ ਹੱਥ ਹੈ ਅਤੇ ਮੈਨੂ ਨਹੀਂ ਪਤਾ ਇਹ ਅੱਗ ਕਿਵੇਂ ਲੱਗੀ। ਫਿਲਹਾਲ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਉਹਨਾਂ ਕਿਹਾ ਕਿ ਸਰਕਾਰ ਤੋਂ ਮੰਗ ਕੀਤੀ ਜਾਂਦੀ ਹੈ ਕਿ ਫੈਕਟਰੀ ਦੇ ਭਾਰੀ ਨੁਕਸਾਨ ਲਈ ਬਣਦੀ ਮਦਦ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਇੱਕ ਫੈਕਟਰੀ ਵਿੱਚ ਅੱਗ ਲੱਗੀ ਸੀ ਉਸ ਵੇਲੇ ਵੀ ਕੋਈ ਫਾਇਰ ਬ੍ਰਿਗੇਡ ਨਹੀਂ ਆਈ ਸੀ।