ਸ੍ਰੀ ਮੁਕਤਸਰ ਸਾਹਿਬ ਦੇ ਜਲਾਲਾਬਾਦ ਰੋਡ 'ਤੇ ਹੋਇਆ ਭਿਆਨਕ ਸੜਕ ਹਾਦਸਾ, ਲੋਕ ਬਣੇ ਰਹੇ ਤਮਾਸ਼ਬੀਨ - Jalalabad road accident - JALALABAD ROAD ACCIDENT
Published : May 4, 2024, 1:12 PM IST
ਸ੍ਰੀ ਮੁਕਤਸਰ ਸਾਹਿਬ ਦੇ ਜਲਾਲਾਬਾਦ ਰੋਡ 'ਤੇ ਬਣੇ ਨਵੇਂ ਪੁੱਲ ਤੇ ਕਾਰ 'ਤੇ ਮੋਟਰਸਾਈਕਲ ਦਾ ਭਿਆਨਕ ਐਕਸੀਡੈਂਟ ਵਾਪਰ ਗਿਆ। ਇਹ ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਦੇ ਪਰਖੱਚੇ ਉੱਡ ਗਏ। ਤੇਜ਼ ਰਫਤਾਰ ਗੱਡੀ ਵੀ ਪੂਰੀ ਤਰਹਾਂ ਨੁਕਸਾਨੇ ਗਏ। ਜਾਣਕਾਰੀ ਅਨੁਸਾਰ ਦੋ ਮੁਲਾਜ਼ਮ ਜ਼ਖਮੀ ਹੋ ਗਏ, ਜਿਨਾਂ ਨੂੰ ਇੱਕ ਨਿੱਜੀ ਹਸਪਤਾਲ ਦੇ ਵਿੱਚ ਦਾਖਲ ਕਰਾਇਆ ਗਿਆ। ਉਥੇ ਹੀ ਮੌਜੂਦ ਡਾਕਟਰ ਨੇ ਦੱਸਿਆ ਕਿ ਇਸ ਭਿਆਨਕ ਟੱਕਰ ਦੇ ਵਿੱਚ ਦੋ ਮੁਲਾਜ਼ਮ ਜ਼ਖਮੀ ਹੋ ਗਏ ਸਨ ਪਰ ਕਿਸੇ ਨੇ ਵੀ ਉਹਨਾਂ ਨੂੰ ਮੁਢੱਲੀ ਸਹਾਇਤਾ ਦੇਣ ਦੀ ਕੋਸ਼ਿਸ਼ ਵੀ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਮੈਂ ਬਹੁਤ ਸਾਰੇ ਵਿਅਕਤੀਆਂ ਤੋਂ ਸਹਾਇਤਾ ਮੰਗੀ ਪਰ ਕਿਸੇ ਨੇ ਮਦਦ ਨਹੀਂ ਕੀਤੀ ਸਾਰੇ ਹੀ ਤਮਾਸ਼ਬੀਨ ਬਣੇ ਰਹੇ। ਬਹੁਤ ਦੇਰ ਬਾਅਦ ਕੁਝ ਲੋਕਾਂ ਨੇ ਮਦਦ ਕੀਤੀ ਅਤੇ ਇੱਕ ਨਿੱਜੀ ਹਸਪਤਾਲ ਦੇ ਵਿੱਚ ਦਾਖਲ ਕਰਾ ਦਿੱਤਾ। ਉਥੇ ਹੀ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਾਜ਼ਮ ਦੀ ਹਾਲਤ ਗੰਭੀਰ ਹੈ। ਉਸ ਦੀ ਲੱਤ ਦੀ ਹੱਡੀ ਟੁੱਟ ਕੇ ਬਾਹਰ ਆ ਗਈ ਸੀ। ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਇਸ ਹਾਦਸੇ ਦੇ ਵਿੱਚ ਜ਼ਖਮੀ ਹੋਏ ਮੁਲਾਜ਼ਮ ਸ੍ਰੀ ਮੁਕਤਸਰ ਸਾਹਿਬ ਦੇ ਥਾਣਾ ਸਿਟੀ ਦੇ ਵਿੱਚ ਤਾਇਨਾਤ ਸਨ।