ਕੋਟਕਪੂਰਾ ਦੇ ਬਠਿੰਡਾ ਰੋਡ 'ਤੇ ਵਾਪਰਿਆਂ ਦਰਦਨਾਕ ਹਾਦਸਾ, ਨੌਜਵਾਨ ਸਕੂਟਰ ਸਵਾਰ ਦੀ ਮੌਤ - Faridkot bus accident - FARIDKOT BUS ACCIDENT
Published : Jul 7, 2024, 2:08 PM IST
ਫਰੀਦਕੋਟ : ਕੋਟਕਪੂਰਾ ਦੇ ਬਠਿੰਡਾ ਰੋਡ 'ਤੇ ਬੀਤੀ ਸ਼ਾਮ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਲੜਕੇ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪੀ.ਆਰ.ਟੀ.ਸੀ. ਦੀ ਇੱਕ ਬੱਸ ਪਾਉਂਟਾ ਸਾਹਿਬ ਤੋਂ ਫ਼ਰੀਦਕੋਟ ਜਾ ਰਹੀ ਸੀ ਅਤੇ ਇਹ ਬੱਸ ਜਦ ਬਠਿੰਡਾ ਰੋਡ 'ਤੇ ਬਾਈਪਾਸ ਦੇ ਨੇੜੇ ਸਰਵਿਸ ਸਟੇਸ਼ਨ ਦੇ ਕੋਲ ਪੁੱਜੀ ਤਾਂ ਇਸ ਦੌਰਾਨ ਇੱਕ ਸਕੂਟਰ ਸਵਾਰ ਬੱਸ ਨਾਲ ਦਰੜਿਆ ਗਿਆ। ਇਸ ਦੌਰਾਨ ਸਕੂਟਰ ਵੀ ਪੂਰੀ ਤਰ੍ਹਾਂ ਬੱਸ ਦੇ ਹੇਠਾਂ ਆ ਕੇ ਦਰੜਿਆ ਗਿਆ। ਹਾਦਸੇ ਦੇ ਤੁਰੰਤ ਬਾਅਦ ਸਤਾਹਨਕ ਲੋਕਾਂ ਵੱਲੋਂ ਮੁਸ਼ਕਿਲ ਦੇ ਨਾਲ ਨੌਜਵਾਨ ਨੂੰ ਬੱਸ ਹੇਠਾਂ ਤੋਂ ਕੱਢਿਆ ਗਿਆ ਅਤੇ ਨਜ਼ਦੀਕੀ ਹਸਪਤਾਲ ਪਹੁੰਚਾਇਆ। ਜਿਥੇ ਡਾਕਟਰਾਂ ਨੇ ਨੌਜਵਾਨ ਨੂੰ ਮ੍ਰਿਤ ਐਲਾਨ ਦਿੱਤਾ। ਸੂਚਨਾ ਮਿਲਣ 'ਤੇ ਐਸ.ਐਚ.ਓ. ਥਾਣਾ ਸਿਟੀ ਕੋਟਕਪੂਰਾ ਮਨੋਜ ਸ਼ਰਮਾ ਅਤੇ ਏ.ਐਸ.ਆਈ. ਸੁਖਦੇਵ ਸਿੰਘ ਸਮੇਤ ਪੁਲਿਸ ਪਾਰਟੀ ਵੀ ਮੌਕੇ 'ਤੇ ਪਹੁੰਚੇ ਅਤੇ ਕਾਰਵਾਈ ਸ਼ੁਰੂ ਕੀਤੀ। ਇਸ ਮੌਕੇ ਏ.ਐਸ.ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਸਾਨੂੰ ਕੁੱਝ ਸਮਾਂ ਪਹਿਲਾਂ ਹੀ ਇਸ ਹਾਦਸੇ ਬਾਰੇ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਪੁਲਸ ਪਾਰਟੀ ਨੇ ਇੱਥੇ ਪਹੁੰਚ ਕੇ ਕਾਰਵਾਈ ਆਰੰਭ ਕੀਤੀ ਹੈ। ਉਨ੍ਹਾਂ ਦੱਸਿਆ ਕਿ ਹਾਦਸਾਗ੍ਰਸਤ ਵਾਹਨਾਂ ਨੂੰ ਕਬਜੇ ਵਿੱਚ ਲੈ ਲਿਆ ਗਿਆ ਹੈ ਅਤੇ ਅਗਲੀ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ।