ਮੋਗਾ ਦੇ ਬੁੱਗੀਪੁਰਾ ਚੌਂਕ ਵਿੱਚ ਵਾਪਰਿਆ ਦਰਦਨਾਕ ਹਾਦਸਾ, ਇੱਕ ਨੌਜਵਾਨ ਦੀ ਮੌਤ - TRAGIC ACCIDENT IN MOGA
Published : Jan 5, 2025, 11:40 AM IST
ਮੋਗਾ ਦੇ ਬੁੱਗੀਪੁਰਾ ਚੌਂਕ ਵਿੱਚ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ ਦੋ ਭਰਾ ਬੁਰੀ ਤਰ੍ਹਾਂ ਦਰੜੇ ਗਏ, ਜਿੰਨਾਂ ਵਿੱਚੋਂ ਇੱਕ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ, ਜਿਥੇ ਤੂੜੀ ਵਾਲੇ ਟਰਾਲੇ ਨੂੰ ਓਵਰ ਟੇਕ ਕਰਦਿਆਂ ਕੈਂਟਰ ਚਾਲਕ ਨੇ ਮੋਟਰਸਾਈਕਲ ਸਵਾਰ ਭਰਾਵਾਂ ਨੂੰ ਟੱਕਰ ਮਾਰ ਦਿੱਤੀ। ਮੌਕੇ 'ਤੇ ਪਹੁੰਚੇ ਸਮਾਜ ਸੇਵੀਆਂ ਵੱਲੋਂ ਦੋਵਾਂ ਨੂੰ ਐਂਬੂਲੈਂਸ ਵਿੱਚ ਹਸਪਤਾਲ ਲਿਜਾਇਆ ਗਿਆ। ਇਹ ਹਾਦਸਾ ਇੰਨਾ ਦਰਦਨਾਕ ਸੀ ਕਿ ਹਰ ਇੱਕ ਦੀ ਰੂਹ ਕੰਬ ਗਈ। ਇਸ ਹਾਦਸੇ ਦੌਰਾਨ ਸਥਾਨਕ ਲੋਕਾਂ ਵਿੱਚ ਕਾਫੀ ਰੋਸ ਵੀ ਦੇਖਣ ਨੂੰ ਮਿਲਿਆ। ਲੋਕਾਂ ਨੇ ਕਿਹਾ ਕਿ ਸਾਡੇ ਵੱਲੋਂ ਹਾਦਸੇ ਤੋਂ ਤੁਰੰਤ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ, ਪਰ ਪੁਲਿਸ ਘੰਟੇ ਬਾਅਦ ਵੀ ਮੌਕੇ 'ਤੇ ਨਹੀਂ ਪਹੁੰਚੀ। ਕਾਫੀ ਦੇਰ ਬਾਅਦ ਪਹੁੰਚੀ ਪੁਲਿਸ ਦੇ ਦੱਸਣ ਮੁਤਾਬਿਕ ਕੈਂਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਕੈਂਟਰ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।