ਅੰਮ੍ਰਿਤਸਰ 'ਚ ਗੁੰਡਾਗਰਦੀ, ਘਰ ਦੇ ਬਾਹਰ ਘੁੰਮ ਰਹੇ ਨੌਜਵਾਨ 'ਤੇ ਅਣਪਛਾਤਿਆਂ ਨੇ ਕੀਤਾ ਜਾਨਲੇਵਾ ਹਮਲਾ - young man attacked by unknown - YOUNG MAN ATTACKED BY UNKNOWN
Published : Jun 7, 2024, 1:15 PM IST
ਅੰਮ੍ਰਿਤਸਰ: ਅੰਮ੍ਰਿਤਸਰ ਦੇ ਥਾਣਾ ਕੌਟ ਖਾਲਸਾ ਅਧੀਨ ਆਉਦੇ ਇਲਾਕਾ ਇੰਦਰਪੁਰੀ 'ਚ ਇੱਕ ਨੌਜਵਾਨ ਉੱਤੇ ਕੁਝ ਅਣਪਛਾਤੇ ਲੋਕਾਂ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਿਕ ਵਿਕਾਸ ਨਾਮ ਦਾ ਨੋਜਵਾਨ ਘਰ ਦੇ ਬਾਹਰ ਘੁੰਮ ਰਿਹਾ ਸੀ ਕਿ ਅਚਾਨਕ ਹੀ 15 ਦੇ ਕਰੀਬ ਅਣਪਛਾਤੇ ਨੋਜਵਾਨਾ ਵੱਲੋਂ ਉਸ ਉਪਰ ਤੇਜਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖਮੀ ਕਰ ਦਿੱਤਾ ਗਿਆ। ਘਟਨਾ ਸੀਸੀਟੀਵੀ ਕੈਮਰਿਆਂ 'ਚ ਕੈਦ ਹੋਈ ਹੈ ਅਤੇ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸੰਬਧੀ ਜਾਣਕਾਰੀ ਦਿੰਦਿਆ ਪੀੜਤ ਨੋਜਵਾਨ ਵਿਕਾਸ ਨੇ ਦੱਸਿਆ ਕਿ ਉਹ ਆਪਣੇ ਭਰਾ ਦੇ ਨਾਲ ਘਰ ਦੇ ਬਾਹਰ ਬੱਚਿਆਂ ਦੇ ਨਾਲ ਘੁੰਮ ਰਿਹਾ ਸੀ ਜਦੋਂ ਉਸ ਉੱਤੇ ਹਮਲਾ ਹੋਇਆ। ਉਥੇ ਹੀ ਹੁਣ ਪੀੜਤ ਨੌਜਵਾਨ ਵੱਲੋਂ ਪੁਲਿਸ ਨੂੰ ਕਰ ਇਨਸਾਫ ਦੀ ਗੁਹਾਰ ਲਾਈ ਜਾ ਰਹੀ ਹੈ । ਦੂਜੇ ਪਾਸੇ ਇਸ ਸੰਬਧੀ ਜਾਣਕਾਰੀ ਦਿੰਦਿਆ ਪੁਲਿਸ ਜਾਂਚ ਅਧਿਕਾਰੀ ਨੇ ਦੱਸਿਆ ਕਿ ਉਹਨਾ ਨੂੰ ਸ਼ਿਕਾਇਤ ਮਿਲੀ ਹੈ ਜਿਸ ਦੀ ਪੁਰੀ ਤਰ੍ਹਾਂ ਨਾਲ ਪੜਤਾਲ ਕੀਤੀ ਜਾ ਰਹੀ ਹੈ। ਉਕਤ ਨੌਜਵਾਨ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ ਰਿਪੋਟਰ ਆਉਣ 'ਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।