ਸੁਲਤਾਨਪੁਰ ਲੋਧੀ ਦੇ ਨੌਜਵਾਨ ਦੀ ਅਮਰੀਕਾ 'ਚ ਹਾਰਟ ਅਟੈਕ ਨਾਲ ਮੌਤ, 8 ਸਾਲ ਪਹਿਲਾਂ ਗਿਆ ਸੀ ਅਮਰੀਕਾ - young man from Sultanpur Lodhi
Published : Mar 11, 2024, 7:10 PM IST
ਸੁਲਤਾਨਪੁਰ ਲੋਧੀ ਦੇ ਇੱਕ ਨੌਜਵਾਨ ਪ੍ਰਗਟ ਸਿੰਘ ਪੁੱਤਰ ਜਸਬੀਰ ਸਿੰਘ, ਜੋ ਰੋਜ਼ੀ-ਰੋਟੀ ਕਮਾਉਣ ਲਈ ਕਰੀਬ 8 ਸਾਲ ਪਹਿਲਾਂ ਅਮਰੀਕਾ ਗਿਆ ਸੀ ਉਸ ਦੀ ਹਾਰਟ ਅਟੈਕ ਆਉਣ ਨਾਲ ਮੌਤ ਹੋ ਜਾਣ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਭਰ ਵਿੱਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਦੇ ਪਿਤਾ ਜਸਬੀਰ ਸਿੰਘ ਅਤੇ ਭਰਾ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਦੀ ਜਾਣਕਾਰੀ ਪ੍ਰਗਟ ਸਿੰਘ ਦੇ ਨਾਲ ਰਹਿੰਦੇ ਸਾਥੀਆਂ ਨੇ ਦਿੱਤੀ ਹੈ। ਮ੍ਰਿਤਕ ਦੇ ਭਰਾ ਪਰਮਜੀਤ ਸਿੰਘ ਨੇ ਦੱਸਿਆ ਕਿ ਪ੍ਰਗਟ ਸਿੰਘ ਅਜੇ ਕੁਆਰਾ ਸੀ ਅਤੇ ਉਸਦੀ ਉਮਰ ਕਰੀਬ 32-33 ਸਾਲ ਸੀ। ਪ੍ਰਗਟ ਸਿੰਘ ਦੀ ਮੌਤ ਨੂੰ ਲੈ ਕੇ ਉਸ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਵਿੱਚ ਮਾਹੌਲ ਗਮਗੀਨ ਹੈ।