ਤਰਨ ਤਾਰਨ 'ਚ ਘਰ ਅੰਦਰ ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਸ਼ੂਟਰ ਹੋਏ ਫਰਾਰ - young man shot dead - YOUNG MAN SHOT DEAD
Published : Aug 21, 2024, 6:00 PM IST
ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਚੋਹਲਾ ਸਾਹਿਬ ਵਿਖੇ ਨੌਜਵਾਨ ਨੂੰ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਸਤਨਾਮ ਸਿੰਘ ਪੁੱਤਰ ਗੁਰਦੀਪ ਸਿੰਘ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਦੇ ਘਰ ਆਏ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਬੂਹਾ ਖੜਾ ਕੇ ਆਵਾਜ਼ ਲਗਾਈ ਅਤੇ ਘਰ ਵਿੱਚ ਮੌਜੂਦ ਮ੍ਰਿਤਕ ਨੌਜਵਾਨ ਦੀ ਭੈਣ ਵੱਲੋਂ ਬੂਹਾ ਖੋਲ੍ਹਿਆ ਗਿਆ। ਇਸ ਤੋਂ ਬਾਅਦ ਉਕਤ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਭੈਣ ਨੂੰ ਕਿਹਾ ਕਿ ਆਪਣੇ ਭਰਾ ਨੂੰ ਬਾਹਰ ਬੁਲਾਵੇ ਅਤੇ ਜਦੋਂ ਉਹ ਬੁਲਾਉਣ ਉੱਤੇ ਬਾਹਰ ਆਇਆ ਤਾਂ ਉਸ ਨੂੰ ਤਿੰਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ, ਇਸ ਤੋਂ ਮਗਰੋਂ ਹਮਲਾਵਰ ਅਸਾਨੀ ਨਾਲ ਫਰਾਰ ਵੀ ਹੋ ਗਏ। ਮੌਕੇ ਉੱਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।