ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ 5 ਮਈ ਤੋਂ ਪੱਕਾ ਧਰਨਾ ਲਗਾਉਣ ਦਾ ਕਿਸਾਨਾਂ ਨੇ ਕੀਤਾ ਐਲਾਨ - Lok Sabha Elections 2024 - LOK SABHA ELECTIONS 2024
Published : Apr 25, 2024, 8:06 PM IST
ਬਠਿੰਡਾ : ਗੜੇ ਮਾਰੀ ਅਤੇ ਕੁਦਰਤੀ ਆਫਤਾਂ ਕਾਰਨ ਖਰਾਬ ਹੋਈ ਕਣਕ ਦੀ ਫਸਲ ਦੇ ਮੁਆਵਜ਼ੇ ਲਈ ਪਿਛਲੇ 21 ਦਿਨਾਂ ਤੋਂ ਡਿਪਟੀ ਕਮਿਸ਼ਨਰ ਦਫਤਰ ਬਠਿੰਡਾ ਅੱਗੇ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਅੱਜ ਆਪਣਾ ਧਰਨਾ ਸਮਾਪਤ ਕਰਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਅਤੇ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ 5 ਮਈ ਤੋਂ ਪੱਕਾ ਧਰਨਾ ਲਗਾਉਣ ਦਾ ਐਲਾਨ ਕਰ ਦਿੱਤਾ। ਕਿਸਾਨ ਆਗੂਆਂ ਨੇ ਐਲਾਨ ਕੀਤਾ ਹੈ ਕਿ ਜਿੱਥੇ ਉਸ ਦੇ ਘਰ ਦਾ ਘਿਰਾਓ ਕਰਕੇ ਪੱਕਾ ਮੋਰਚਾ ਲਗਾਇਆ ਜਾਵੇਗਾ, ਉੱਥੇ ਹੀ ਪਿੰਡਾਂ ਵਿੱਚ ਵੀ ਗੁਰਮੀਤ ਸਿੰਘ ਖੁੱਡੀਆਂ ਦਾ ਘਿਰਾਓ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਬਹੁਤ ਸਾਰੇ ਵਾਅਦੇ ਕੀਤੇ ਸਨ। ਪਰ ਵਾਅਦੇ ਵਫਾ ਨਹੀਂ ਹੋਏ। ਉਨ੍ਹਾਂ ਕਿਹਾ ਕਿ ਕਿਸਾਨ ਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਦਾ ਕੋਈ ਵੀ ਸਰਕਾਰ ਦਾ ਨੁਮਾਇੰਦਾ ਜੈਜਾ ਲੈਣ ਤੱਕ ਨਹੀਂ ਪੁੱਜਿਆ ਤੇ ਹੁਣ ਉਹ 21 ਦਿਨਾਂ ਤੋਂ ਡੀਸੀ ਦਫਤਰ ਅੱਗੇ ਧਰਨਾ ਲਗਾ ਰਹੇ ਸਨ।